- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗ੍ਰਾਮ ਸਭਾ ਦੀ ਚੋਣ 'ਚ ਨਿਰਮਲ ਸਿੰਘ (ਮੱਖਣ ਮਝੈਲ) ਪ੍ਰਧਾਨ ਚੁਣੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਔੜ : ਪਿੰਡ ਪਰਾਗਪੁਰ ਵਿਖੇ ਗ੍ਰਾਮ ਸਭਾ ਦੀ ਚੋਣ ਕਰਵਾਈ, ਜਿਸ ਦੌਰਾਨ ਪਿੰਡ ਦੇ ਵਿਕਾਸ ਅਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇਣ ਦਾ ਫੈਸਲਾ ਲਿਆ। ਚੋਣ ਦੌਰਾਨ ਨਿਰਮਲ ਸਿੰਘ (ਮੱਖਣ ਮਝੈਲ) ਨੂੰ ਗ੍ਰਾਮ ਸਭਾ ਦਾ ਪ੍ਰਧਾਨ, ਨਰੇਸ਼ ਕੁਮਾਰ ਨੂੰ ਉਪ ਪ੍ਰਧਾਨ, ਤਰਨਜੀਤ ਸਿੰਘ ਨੂੰ ਸੈਕਟਰੀ ਅਤੇ ਰਵਿੰਦਰ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ। ਨਵ-ਨਿਯੁਕਤ ਪ੍ਰਧਾਨ ਨਿਰਮਲ ਸਿੰਘ (ਮੱਖਣ ਮਝੈਲ) ਨੇ ਦੱਸਿਆ ਕਿ ਗ੍ਰਾਮ ਸਭਾ ਨੂੰ ਬਕਾਇਦਾ ਰਜਿਸਟਰਡ ਕਰਵਾਇਆ ਹੈ ਅਤੇ ਇਸ ਦਾ ਮੁੱਖ ਉਦੇਸ਼ ਪਿੰਡ ਦੇ ਸਰਵਪੱਖੀ ਵਿਕਾਸ ਵਿਚ ਆਪਣਾ ਅਹਿਮ ਯੋਗਦਾਨ ਪਾਉਣਾ ਹੈ। ਉਨ੍ਹਾਂ ਕਿਹਾ ਕਿ ਗ੍ਰਾਮ ਸਭਾ ਵੱਲੋਂ ਪਿੰਡ ਦੀਆਂ ਬੁਨਿਆਦੀ ਲੋੜਾਂ ਅਤੇ ਲੋਕ ਹਿੱਤ ਨਾਲ ਸਬੰਧਿਤ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਦੇ ਨਾਲ-ਨਾਲ ਗ੍ਰਾਮ ਸਭਾ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਸਰਗਰਮ ਭੂਮਿਕਾ ਨਿਭਾਏਗੀ ਅਤੇ ਕਿਸੇ ਵੀ ਤਰ੍ਹਾਂ ਦੀ ਬੇਇਨਸਾਫੀ ਖ਼ਿਲਾਫ਼ ਆਵਾਜ਼ ਬੁਲੰਦ ਕਰੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਾਂਭਣਾ ਸਮੇਂ ਦੀ ਲੋੜ ਬਣ ਚੁੱਕੀ ਹੈ, ਜਿਸ ਕਰ ਕੇ ਨੌਜਵਾਨਾਂ ਨੂੰ ਖੇਡ ਦੇ ਮੈਦਾਨ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਗ੍ਰਾਮ ਸਭਾ ਦੇ ਕਾਰਜਾਂ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪਿੰਡ ਦਾ ਵਿਕਾਸ ਸਾਂਝੀ ਸੋਚ ਅਤੇ ਇਕਜੁੱਟਤਾ ਨਾਲ ਹੀ ਸੰਭਵ ਹੈ। ਇਸ ਮੌਕੇ ਅਮਨਦੀਪ ਸਿੰਘ, ਦੌਲਤ ਰਾਮ, ਅਵਤਾਰ ਸਿੰਘ, ਲਖਵੀਰ ਸਿੰਘ, ਕੁਲਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਬਲਵੀਰ ਸਿੰਘ, ਅਮਰੀਕ ਸਿੰਘ, ਗੁਰਜੰਟ ਸਿੰਘ, ਪਵਨ ਕੁਮਾਰ, ਜਸਪਾਲ ਸਿੰਘ ਸਮੇਤ ਗ੍ਰਾਮ ਸਭਾ ਦੇ ਹੋਰ ਮੈਂਬਰ ਵੀ ਹਾਜ਼ਰ ਸਨ।