- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਨਕੇ ਸ਼ਰਮਾ ਨੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਸ਼੍ਰੋਮਣੀ ਅਕਾਲੀ ਦਲ ਦੇ ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਐਨਕੇ ਸ਼ਰਮਾ ਵੱਲੋਂ ਅੱਜ ਬਲਾਚੌਰ ਵਿਖੇ ਵਪਾਰੀਆਂ, ਉਦਯੋਗਪਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਮੀਟਿੰਗ ਕੀਤੀ। ਹਲਕਾ ਇੰਚਾਰਜ ਸੰਦੀਪ ਹਨੀ ਟੌਂਸਾ ਦੀ ਅਗਵਾਈ ਹੇਠ ਹੋਈ ਮੀਟਿੰਗ ਦਾ ਮੁੱਖ ਉਦੇਸ਼ ਵੱਖ-ਵੱਖ ਕਾਰੋਬਾਰਾਂ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਲੋੜਾਂ ਨੂੰ ਜਾਣਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗਾਮੀ ਚੋਣ ਮਨੋਰਥ ਪੱਤਰ ਲਈ ਉਨ੍ਹਾਂ ਦੇ ਸੁਝਾਅ ਲੈਣਾ ਸੀ। ਮੀਟਿੰਗ ਦੌਰਾਨ ਵਪਾਰੀ ਵਰਗ ਨੇ ਆਪਣੇ ਕਾਰੋਬਾਰਾਂ ਵਿਚ ਆ ਰਹੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਇਸ ਮੌਕੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਕਾਰੋਬਾਰ ਲਈ ਸੁਰੱਖਿਅਤ ਤੇ ਅਨੁਕੂਲ ਮਾਹੌਲ ਦੀ ਲੋੜ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਐਨਕੇ ਸ਼ਰਮਾ ਨੇ ਹਾਜ਼ਰ ਵਪਾਰੀਆਂ, ਉਦਯੋਗਪਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਦਿੱਤੇ ਸੁਝਾਵਾਂ ਅਤੇ ਉਠਾਏ ਮੁੱਦਿਆਂ ਨੂੰ ਪਾਰਟੀ ਅੱਗੇ ਰੱਖਿਆ ਜਾਵੇਗਾ, ਤਾਂ ਜੋ ਚੋਣ ਮਨੋਰਥ ਪੱਤਰ ਵਿਚ ਵਪਾਰ ਅਤੇ ਉਦਯੋਗ ਦੀਆਂ ਅਸਲ ਲੋੜਾਂ ਨੂੰ ਥਾਂ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਤਰੱਕੀ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਵਪਾਰ ਤੇ ਉਦਯੋਗ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਹਲਕਾ ਇੰਚਾਰਜ ਸੰਦੀਪ ਹਨੀ ਟੌਂਸਾ ਨੇ ਮੀਟਿੰਗ ਵਿਚ ਸ਼ਾਮਲ ਸਾਰੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਪਾਰੀ ਵਰਗ ਨਾਲ ਲਗਾਤਾਰ ਸੰਪਰਕ ਰੱਖ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਪਾਰਟੀ ਤੱਕ ਪਹੁੰਚਾਇਆ ਜਾਵੇਗਾ।