ਸਟਾਫ ਰਿਪੋਰਟਰ, ਨਵਾਂਸ਼ਹਿਰ : ਪੁਲਿਸ ਨੇ ਇਕ ਵਿਅਕਤੀ ਦੇ ਪੁੱਤਰ ਨੰੂ ਸਪੇਨ ਭੇਜਣ ਦੇ ਨਾਂਅ ਤੇ ਠੱਗੀ ਮਾਰਨ ਵਾਲੇ ਕਥਿਤ ਟ੍ਰੈਵਲ ਏਜੰਟ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮਹਿੰਦਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਲਾਦੀਆਂ ਨੇ ਦੱਸਿਆ ਕਿ ਟਰੈਵਲ ਏਜੰਟ ਦਰਸ਼ਨ ਸਿੰਘ ਪੁੱਤਰ ਮਹਿੰਗਾ ਰਾਮ ਅਤੇ ਅਜੀਤ ਪਾਲ ਸਿੰਘ ਪੁੱਤਰ ਦਰਸ਼ਣ ਸਿੰਘ ਵਾਸੀਆਨ ਢਾਡਾ ਕਲਾਂ (ਹੁਸ਼ਿਆਰਪੁਰ) ਨੇ ਉਸ ਦੇ ਪੁੱਤਰ ਅੰਮਿ੍ਤਪਾਲ ਸਿੰਘ ਨੰੂ ਵਿਦੇਸ਼ ਸਪੇਨ ਭੇਜਣ ਦੇ ਨਾਂਅ 'ਤੇ ਠੱਗੀ ਮਾਰੀ। ਇਸ ਮਾਮਲੇ ਦੀ ਪੜਤਾਲ ਡੀਐੱਸਪੀ ਲਖਵੀਰ ਸਿੰਘ ਵੱਲੋਂ ਕਰਨ ਤੋਂ ਬਾਅਦ ਪੁਲਿਸ ਨੇ ਥਾਣਾ ਬਹਿਰਾਮ ਵਿਖੇ ਕਥਿਤ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।