ਬਿਰਧ ਨਾਗਰਿਕਾਂ ਦੀਆਂ ਸਿਹਤ ਸੇਵਾਵਾਂ ’ਤੇ ਫੋਕਸ : ਡਾ. ਰੇਣੂ ਮਿੱਤਲ
ਬਿਰਧ ਨਾਗਰਿਕਾਂ ਨੂੰ ਸਿਹਤ ਸੇਵਾਵਾਂ ਸੰਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਡਾ. ਰੇਣੂ ਮਿੱਤਲ
Publish Date: Sun, 15 Feb 2026 08:31 PM (IST)
Updated Date: Mon, 16 Feb 2026 04:15 AM (IST)

ਜ਼ਿਲ੍ਹਾ ਪੱਧਰੀ ਵਿਸ਼ੇਸ਼ ਮੈਡੀਕਲ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅਟਲ ਵਯੋ ਅਭਯੁਦਯ ਯੋਜਨਾ “ਤਹਿਤ ਬਿਰਧ ਨਾਗਰਿਕਾਂ ਲਈ ਜ਼ਿਲ੍ਹਾ ਪੱਧਰੀ ਵਿਸ਼ੇਸ਼ ਮੈਡੀਕਲ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਬਿਰਧ ਨਾਗਰਿਕਾਂ ਦਾ ਬਲੱਡ ਪ੍ਰੈਸ਼ਰ, ਸ਼ੂਗਰ, ਅੱਖਾਂ ਦੀ ਜਾਂਚ, ਦਿਲ ਦੀ ਜਾਂਚ ਕੀਤੀ ਗਈ। ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਗਿਆ ਤੇ ਜ਼ਰੂਰੀ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੇਣੂ ਮਿੱਤਲ ਨੇ ਕੈਂਪ ਵਿਚ ਕੀਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਬਿਰਧ ਨਾਗਰਿਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨਜ਼ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਉਪਰਾਲੇ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਅਟਲ ਵਯੋ ਅਭਯੁਦਯ ਯੋਜਨਾ ਦਾ ਮੁੱਖ ਉਦੇਸ਼ ਬਿਰਧ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਗੁਣਵੱਤਾ ਭਰੀ ਸਿਹਤ ਸੇਵਾਵਾਂ ਉਪਲਬੱਧ ਕਰਵਾਉਣਾ ਹੈ। ਤਾਂ ਜੋ ਉਹ ਸਿਹਤਮੰਦ ਅਤੇ ਆਤਮਨਿਰਭਰ ਜੀਵਨ ਜੀਅ ਸਕਣ। ਉਨ੍ਹਾਂ ਕਿਹਾ ਕਿ ਬਿਰਧ ਨਾਗਰਿਕਾਂ ਨੂੰ ਸਿਹਤ ਸੇਵਾਵਾਂ ਸੰਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।