- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਸਪਤਾਲ 'ਚ ਐੈਨਆਰਆਈ ਦਾਨੀਆਂ ਦਾ ਕੀਤਾ ਸਨਮਾਨ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਜ਼ਿਲ੍ਹਾ ਜਲੰਧਰ ਦੇ ਪਿੰਡ ਫਤਿਹਪੁਰ ਖੇੜਾ ਦੇ ਜੱਦੀ ਵਸਨੀਕ ਅਤੇ ਹੁਣ ਕੈਨੇਡਾ ਵਿਖੇ ਰਹਿ ਰਹੇ ਉੱਘੇ ਸਮਾਜ ਸੇਵਕ ਅਤੇ ਕੈਮੀਕਲ ਇੰਜੀਨੀਅਰ ਜਸਵਿੰਦਰ ਸਿੰਘ ਸੰਧੂ ਅਤੇ ਉਨ੍ਹਾਂ ਦੇ ਜਵਾਈ ਬੌਬੀ ਸਿੰਘ ਅਮਰੀਕਾ ਵਾਸੀ ਦਾ ਹਸਪਤਾਲ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ। ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਸਿਰਫ ਇੱਕ ਹਸਪਤਾਲ ਹੀ ਨਹੀਂ, ਸਗੋਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਲਈ ਇੱਕ ਵੱਡੀ ਆਸ ਦੀ ਕਿਰਨ ਹੈ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਬਿਨ੍ਹਾਂ ਕਿਸੇ ਭੇਦਭਾਵ ਤੋਂ ਦਿਨ-ਰਾਤ ਮਨੁੱਖਤਾ ਦੀ ਸੇਵਾ ਵਿਚ ਲੱਗਾ ਹੋਇਆ ਹੈ। ਉਨ੍ਹਾਂ ਹਸਪਤਾਲ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਅਜਿਹੀਆਂ ਸੰਸਥਾਵਾਂ ਦੀ ਵੱਧ ਤੋਂ ਵੱਧ ਮਦਦ ਕਰਨ। ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਜਸਵਿੰਦਰ ਸਿੰਘ ਸੰਧੂ ਅਤੇ ਬੌਬੀ ਸਿੰਘ ਦਾ ਢਾਹਾਂ ਕਲੇਰਾਂ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਆਏ ਹੋਏ ਮਹਿਮਾਨਾਂ ਨੂੰ ਹਸਪਤਾਲ ਵਿਚ ਚੱਲ ਰਹੀਆਂ ਨਵੀਆਂ ਅਤੇ ਅਤਿ-ਆਧੁਨਿਕ ਮੈਡੀਕਲ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜਗਜੀਤ ਸਿੰਘ ਸੋਢੀ, ਦਵਿੰਦਰ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਮਲਕੀਅਤ ਸਿੰਘ ਬਾਹੜੋਵਾਲ ਅਤੇ ਹੋਰ ਹਾਜ਼ਰ ਸਨ।