ਐੱਨਆਰਆਈ ਰੱਤੀ ਵੱਲੋਂ ਕਾਲਜ ਦੀ ਬਿਹਤਰੀ ਲਈ ਰਾਸ਼ੀ ਭੇਟ ਐਨਆਰਆਈ ਵਰਿੰਦਰ ਰੱਤੀ ਵੱਲੋਂ ਕਾਲਜ ਦੀ ਬਿਹਤਰੀ ਲਈ ਪੰਜ ਲੱਖ ਰੁਪਏ ਦੀ ਸਹਾਇਤਾ ਭੇਂਟ
Publish Date: Sun, 11 Oct 2026 03:46 PM (IST)
Updated Date: Sun, 11 Oct 2026 03:47 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸਿੱਖ ਨੈਸ਼ਨਲ ਕਾਲਜ ਬੰਗਾ ਦੀ ਤਰੱਕੀ, ਵਿਕਾਸ ਅਤੇ ਬਿਹਤਰੀ ਲਈ ਉੱਘੇ ਸਮਾਜ ਸੇਵੀ ਐਨਆਰਆਈ ਵਰਿੰਦਰ ਰੱਤੀ ਸੇਵਾਮੁਕਤ ਇਲੈਕਟ੍ਰੀਕਲ ਇੰਜੀਨੀਅਰ ਕਰਾਈਸਲਰ ਕੈਨੇਡਾ, ਸਾਬਕਾ ਨੇਵੀ ਅਤੇ ਮਰਚੈਂਟ ਨੇਵੀ ਅਫ਼ਸਰ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਕਾਲਜ ਦੀ ਬਿਹਤਰੀ ਲਈ ਪ੍ਰਿੰਸੀਪਲ ਡਾ. ਇੰਦੂ ਰੱਤੀ ਨੂੰ ਸਪੁਰਦ ਕੀਤੀ। ਇਸ ਮੌਕੇ ਵਰਿੰਦਰ ਰੱਤੀ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਸਮਾਜ ਦੀ ਤਰੱਕੀ ਦਾ ਮਜ਼ਬੂਤ ਆਧਾਰ ਹਨ ਅਤੇ ਇਨ੍ਹਾਂ ਦੀ ਬਿਹਤਰੀ ਲਈ ਹਰ ਸੰਭਵ ਸਹਿਯੋਗ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਅਤੇ ਸਹੂਲਤੀ ਮਾਹੌਲ ਪ੍ਰਦਾਨ ਕਰਨ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ। ਇਸ ਮੌਕੇ ਪ੍ਰਿੰ. ਡਾ. ਇੰਦੂ ਰੱਤੀ ਨੇ ਵਰਿੰਦਰ ਰੱਤੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਹਾਇਤਾ ਕਾਲਜ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਕਾਲਜ ਪ੍ਰਬੰਧਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਬਿਹਤਰ ਸਹੂਲਤਾਂ ਅਤੇ ਸੁਖਾਵਾਂ ਵਿੱਦਿਅਕ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਇਸ ਸਹਿਯੋਗ ਨੂੰ ਕਾਲਜ ਦੀ ਤਰੱਕੀ ਪ੍ਰਤੀ ਸਮਾਜ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਅਜਿਹੇ ਸਹਿਯੋਗ ਨਾਲ ਸੰਸਥਾ ਨੂੰ ਨਵੀਆਂ ਉਚਾਈਆਂ ਵੱਲ ਲਿਜਾਣ ਲਈ ਹੋਰ ਉਤਸ਼ਾਹ ਮਿਲਦਾ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਵਰਿੰਦਰ ਰੱਤੀ ਦੀ ਇਸ ਨੇਕ ਕਾਰਜ ਲਈ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟ ਕੀਤਾ ਗਿਆ।