ਸਾਈੰ ਕਾਲਜ ਆਫ਼ ਐਜੂਕੇਸ਼ਨ ’ਚ ਐੱਨਐੱਸਐੱਸ ਦਿਵਸ ਮਨਾਇਆ ਸਾਈੰ ਕਾਲਜ ਆਫ਼ ਐਜੂਕੇਸ਼ਨ ਜਾਡਲਾ ਵਿਖੇ ਐਨਐੱਸਐੱਸ ਦਿਵਸ ਮਨਾਇਆ
Publish Date: Thu, 24 Sep 2026 03:31 PM (IST)
Updated Date: Thu, 24 Sep 2026 03:33 PM (IST)
ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ : ਸਾਈਂ ਕਾਲਜ ਆਫ਼ ਐਜੂਕੇਸ਼ਨ ਜਾਡਲਾ ਵਿਖੇ ਐੱਨਐੱਸਐੱਸ ਯੂਨਿਟ ਵੱਲੋਂ ਐੱਨਐੱਸਐੱਸ ਦਿਵਸ ਮਨਾਇਆ। ਇਹ ਸਮਾਗਮ ਕਾਲਜ ਪ੍ਰਿੰਸੀਪਲ ਡਾ. ਸੁਨੀਲਾ ਧੀਰ ਦੀ ਅਗਵਾਈ ਅਤੇ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਬਲਵਿੰਦਰ ਕੌਰ ਦੀ ਦੇਖ-ਰੇਖ ਹੇਠ ਕਰਵਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਐੱਨਐੱਸਐੱਸ ਗੀਤ ਪੇਸ਼ ਕੀਤਾ। ਜਿਸ ਰਾਹੀਂ ਸਮਾਜ ਸੇਵਾ, ਰਾਸ਼ਟਰ ਨਿਰਮਾਣ ਅਤੇ ਲੋਕ ਭਲਾਈ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਨੇ ਐੱਨਐੱਸਐੱਸ ਦੇ ਉਦੇਸ਼ਾਂ ਅਤੇ ਸਰਗਰਮੀਆਂ ਸਬੰਧੀ ਜਾਗਰੂਕਤਾ ਵੀ ਫੈਲਾਈ। ਇਸ ਮੌਕੇ ਵਿਦਿਆਰਥੀਆਂ ਨੂੰ ਐਨਐੱਸਐੱਸ ਦੇ ਮਕਸਦ, ਇਸ ਦੇ ਆਦਰਸ਼ ਉਹ ਨਹੀਂ ਪਰ ਤੁਸੀਂ ਅਤੇ ਸਮਾਜ ਪ੍ਰਤੀ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੂੰ ਸਮਾਜ ਸੇਵਾ, ਸਫ਼ਾਈ, ਵਾਤਾਵਰਣ ਸੰਭਾਲ, ਸਿਹਤ ਜਾਗਰੂਕਤਾ ਅਤੇ ਲੋੜਵੰਦਾਂ ਦੀ ਸਹਾਇਤਾ ਵਰਗੀਆਂ ਸਰਗਰਮੀਆਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਸੁਨੀਲਾ ਧੀਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਐੱਨਐੱਸਐੱਸ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ, ਅਨੁਸ਼ਾਸਨ, ਸੇਵਾ ਭਾਵਨਾ ਅਤੇ ਨੇਤ੍ਰਿਤਵ ਦੇ ਗੁਣ ਵਿਕਸਿਤ ਕਰਨ ਲਈ ਮਹੱਤਵਪੂਰਨ ਮੰਚ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਬਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਐੱਨਐੱਸਐੱਸ ਦੀਆਂ ਵੱਖ-ਵੱਖ ਸਰਗਰਮੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਮਾਜਿਕ ਭਾਗੀਦਾਰੀ ਨਾਲ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਂਦਾ ਜਾ ਸਕਦਾ ਹੈ। ਇਸ ਮੌਕੇ ਕਾਲਜ ਦੇ ਚੇਅਰਮੈਨ ਪੀਕੇ ਜੌਹਰ, ਵਾਇਸ ਚੇਅਰਮੈਨ ਇੰਜੀਨੀਅਰ ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਅਨੁਪਮ ਜੌਹਰ, ਪ੍ਰਿੰਸੀਪਲ ਡਾ. ਸੁਨੀਲਾ ਧੀਰ, ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਬਲਵਿੰਦਰ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਮਾਗਮ ਦੇ ਅਖੀਰ ਵਿੱਚ ਵਿਦਿਆਰਥੀਆਂ ਨੇ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੰਕਲਪ ਲਿਆ।