ਬੀਐੱਲਐੱਮ ਕਾਲਜ ’ਚ ਐਨਐੱਸਐੱਸ ਯੂਨਿਟ ਵੱਲੋਂ ਸਫਾਈ ਮੁਹਿੰਮ ਸ਼ੁਰੂ
ਬੀਐਲਐਮ ਕਾਲਜ 'ਚ ਐਨਐੱਸਐੱਸ ਯੂਨਿਟ ਵੱਲੋਂ ਸਫਾਈ ਮੁਹਿੰਮ ਸ਼ੁਰੂ
Publish Date: Thu, 12 Mar 2026 08:35 PM (IST)
Updated Date: Fri, 13 Mar 2026 04:12 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਬੀਐਲਐਮ ਗਰਲਜ਼ ਕਾਲਜ ਨਵਾਂਸ਼ਹਿਰ ਦੇ ਐੱਨਐੱਸਐੱਸ ਯੂਨਿਟ ਵੱਲੋਂ ਕਾਲਜ ਕੈਂਪਸ ’ਚ ਸਫਾਈ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਵਿਦਿਆਰਥੀਆਂ ਅਤੇ ਆਮ ਲੋਕਾਂ ਵਿਚ ਸਫਾਈ ਅਤੇ ਸਿਹਤਮੰਦ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਹ ਗਤੀਵਿਧੀ ਕਾਲਜ ਦੀ ਪ੍ਰਿੰ. ਤਰਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈ। ਉਨ੍ਹਾਂ ਨੇ ਐੱਨਐੱਸਐੱਸ ਦੇ ਵੋਲੰਟੀਅਰਾਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਇਸ ਮੁਹਿੰਮ ਦੀ ਅਗਵਾਈ ਐੱਨਐੱਸਐੱਸ ਪ੍ਰੋਗਰਾਮ ਅਫਸਰ ਡਾ. ਹਰਦੀਪ ਕੌਰ ਨੇ ਕੀਤੀ। ਇਸ ਦੌਰਾਨ ਲਗਭਗ 50 ਐੱਨਐੱਸਐੱਸ ਵਲੰਟੀਅਰਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਕਾਲਜ ਕੈਂਪਸ ਤੇ ਆਸ-ਪਾਸ ਦੇ ਇਲਾਕਿਆਂ ਦੀ ਸਫਾਈ ਕੀਤੀ। ਵਿਦਿਆਰਥੀਆਂ ਨੇ ਕੂੜਾ ਇਕੱਠਾ ਕਰਕੇ ਸਫਾਈ ਬਣਾਈ ਰੱਖਣ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ। ਇਸ ਮੌਕੇ ਪ੍ਰੋ. ਮੀਨਾਕਸ਼ੀ, ਪ੍ਰੋ. ਗੁਰਭਿੰਦਰ ਕੌਰ ਅਤੇ ਡਾ. ਰੂਬੀ ਬਾਲਾ ਨੇ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਸਫਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਅੰਤ ਵਿਚ ਸਾਰੇ ਵਲੰਟੀਅਰਾਂ ਨੇ ਸਾਫ-ਸੁਥਰੇ ਅਤੇ ਸਿਹਤਮੰਦ ਵਾਤਾਵਰਣ ਲਈ ਲਗਾਤਾਰ ਯਤਨ ਕਰਨ ਦੀ ਸ਼ਪਥ ਲਈ।