ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ
ਨਵੇਂ ਚੁਣੇ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ
Publish Date: Fri, 27 Feb 2026 04:03 PM (IST)
Updated Date: Fri, 27 Feb 2026 04:07 PM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਸਮਾਗਮ ਦੌਰਾਨ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਆਪਣੇ ਅਹੁੱਦੇ ਦੀ ਸਹੁੰ ਚੁਕਾਈ। ਇਸ ਮੌਕੇ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਤੇ ਹੋਰ ਵੱਡੀ ਗਿਣਤੀ ਵਿਚ ਹਾਜ਼ਰ ਲੋਕਾਂ ਦੀ ਮੌਜੂਦਗੀ ਵਿਚ ਮੈਂਬਰਾਂ ਨੂੰ ਸਹੁੰ ਚੁਕਾਈ। ਨਵੇਂ ਚੁਣੇ ਪ੍ਰਤੀਨਿਧੀਆਂ ਨੂੰ ਵਿਧਾਇਕ ਸੁੱਖੀ ਨੇ ਉਨ੍ਹਾਂ ਨੂੰ ਸਮਰਪਣ ਭਾਵਨਾ ਨਾਲ ਕੰਮ ਕਰਨ ਅਤੇ ਸਰਕਾਰੀ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਜ਼ਮੀਨੀ ਪੱਧਰ ਤਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਸਰਗਰਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਤਾਂ ਜੋ ਆਮ ਲੋਕਾਂ ਨੂੰ ਲਾਭ ਮਿਲ ਸਕੇ। ਮੈਂਬਰਾਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਵਿਧਾਇਕ ਨੇ ਸੂਬਾ ਸਰਕਾਰ ਵੱਲੋਂ ਪੂਰੇ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵਿਚ ਯੋਗਦਾਨ ਪਾਉਣ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਦੇ ਵਾਈਸ ਚੇਅਰਮੈਨ ਕੁਲਜੀਤ ਸਿੰਘ ਸਰਹਾਲ, ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਬਲਬੀਰ ਕਰਨਾਣਾ ਅਤੇ ਲੋਕ ਹਾਜ਼ਰ ਸਨ।