ਪ੍ਰਦੀਪ ਭਨੋਟ, ਪੰਜਾਬੀ ਜਾਗਰਣ• ਨਵਾਂਸ਼ਹਿਰ : ਧੰਨ ਧੰਨ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਅਠਵੇਂ ਮਹਾਨ ਕੀਰਤਨ ਦਰਬਾਰ ਦੇ ਦੂਜੇ ਦਿਨ ਵੀ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਕਥਾ ਦੀ ਅਲੌਕਿਕ ਛਹਿਬਰ ਨਾਲ ਮਹੌਲ ਰੂਹਾਨੀਅਤ ਦੇ ਰੰਗ ਵਿਚ ਰੰਗਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਦੂਜੇ ਦਿਨ ਦੇ ਧਾਰਮਿਕ ਸਮਾਗਮ ਦੌਰਾਨ ਭਾਈ ਹਰਜਿੰਦਰ ਸਿੰਘ ਹਰੀ ਦਰਬਾਰ ਸੰਗੀਤ ਵਿਦਿਆਲਾ ਅਟਾਰੀ ਵਾਲਿਆਂ ਨੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਸਮਾਗਮ ਦੀ ਆਰੰਭਤਾ ਗੁਰਬਾਣੀ ਕੀਰਤਨ ਨਾਲ ਕੀਤੀ। ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਬਲਦੇਵ ਸਿੰਘ ਬੁਲੰਦਪੁਰੀ ਦੇ ਰਾਗੀ ਜਥਿਆਂ ਨੇ ਅੰਮ੍ਰਿਤਮਈ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਤੋਂ ਬਾਅਦ ਗਿਆਨੀ ਕੁਲਵਿੰਦਰ ਸਿੰਘ ਸੁੱਧਾ ਮਾਜਰਾ ਨੇ ਸੰਖੇਪ ਕਥਾ ਵਿਚਾਰਾਂ ਦੀ ਹਾਜ਼ਰੀ ਭਰੀ। ਜਦਕਿ ਪ੍ਰਸਿੱਧ ਕਥਾਵਾਚਕ ਗਿਆਨੀ ਸੁਖਦੇਵ ਸਿੰਘ ਡੱਲਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੁਲਤਾਨਪੁਰ ਲੋਧੀ ਵਿਖੇ ਨਿਵਾਸ ਸਮੇਂ ਦੇ ਜੀਵਨ ਗਾਥਾਵਾਂ ਅਤੇ ਗੁਰੂ ਸਾਹਿਬ ਦੇ ਮਹਾਨ ‘ਤੇਰਾ-ਤੇਰਾ’ ਸਿਧਾਂਤ ਦੀ ਵਿਸਥਾਰਪੂਰਵਕ ਵਿਆਖਿਆ ਕਰਦਿਆਂ ਸੰਗਤਾਂ ਨੂੰ ਨਾਮ ਸਿਮਰਨ, ਸੇਵਾ ਅਤੇ ਵੰਡ ਛਕਣ ਦੀ ਪ੍ਰੇਰਨਾ ਦਿੱਤੀ। ਸਤਿਕਾਰਯੋਗ ਸੰਤ ਬਾਬਾ ਸਤਨਾਮ ਸਿੰਘ ਜੀ ਕਿਲਾ ਅਨੰਦਗੜ੍ਹ ਵਾਲਿਆਂ ਵਲੋਂ ਸੰਗਤਾਂ ਨੂੰ ਸਤਿਨਾਮ ਵਾਹਿਗੁਰੂ ਦੇ ਸਿਮਰਨ ਕਰਵਾਏ ਗਏ। ਸਮਾਗਮ ਦੇ ਅੰਤ ਵਿੱਚ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਸਮੂਹ ਸਹਿਯੋਗੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕੱਲ ਨੂੰ ਹੋਣ ਵਾਲੇ ਅੰਮ੍ਰਿਤ ਸੰਚਾਰ ਵਿਚ ਵੱਧ ਤੋਂ ਵੱਧ ਪ੍ਰਾਣੀਆ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਲਈ ਬੇਨਤੀ ਕੀਤੀ। ਸਟੇਜ ਦੀ ਸੇਵਾ ਤਰਲੋਚਨ ਸਿੰਘ ਖਟਕੜ ਕਲਾਂ ਨੇ ਬਾਖੂਬੀ ਨਿਭਾਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਸੇਵਾ ਭਾਈ ਕੁਲਵਿੰਦਰ ਸਿੰਘ ਸੁੱਧਾ ਮਾਜਰਾ, ਭਾਈ ਜਸਪਾਲ ਸਿੰਘ ਅਤੇ ਭਾਈ ਮਨਜੀਤ ਸਿੰਘ ਵੱਲੋਂ ਨਿਭਾਈ। ਕੀਰਤਨ ਦਰਬਾਰ ਦੇ ਦੂਜੇ ਦਿਨ ਵੀ ਭਾਈ ਜਸਪ੍ਰੀਤ ਸਿੰਘ ਜੱਸ ਦੇ ਜੱਥੇ ਵੱਲੋਂ ਗੱਤਕੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ, ਜਿਸ ਨੇ ਸੰਗਤਾਂ ਵਿੱਚ ਖਾਲਸਾਈ ਜੋਸ਼ ਅਤੇ ਸਿੱਖ ਵਿਰਾਸਤ ਪ੍ਰਤੀ ਉਤਸ਼ਾਹ ਦਾ ਸੰਚਾਰ ਕੀਤਾ। ਅੱਜ ਦੇ ਸਮਾਗਮ ਵਿਚ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਗੁਰਬਖਸ਼ ਸਿੰਘ ਖਾਲਸਾ, ਜਸਪ੍ਰੀਤ ਸਿੰਘ ਰੌਬੀ ਕੰਗ, ਪ੍ਰਭਜੋਤ ਸਿੰਘ ਭਾਰਟਾ, ਕੁਲਵਿੰਦਰ ਸਿੰਘ ਪ੍ਰਧਾਨ ਗੁਰੂ ਨਾਨਕ ਹਸਪਤਾਲ ਢਾਹਾਂ, ਤਰਨਜੀਤ ਸਿੰਘ ਥਾਂਦੀ, ਭਾਈ ਜੋਗਾ ਸਿੰਘ ਢਾਹਾਂ, ਗੁਰਚਰਨ ਅਰੋੜਾ, ਸੁਖਦੇਵ ਸਿੰਘ ਮਾਨ ਰਾਹੋਂ, ਜਸਵੀਰ ਸਿੰਘ ਢਿਲੋਂ, ਪਰਮ ਸਿੰਘ ਖਾਲਸਾ ਕੌਂਸਲਰ, ਮੱਖਣ ਸਿੰਘ ਗਰੇਵਾਲ, ਸੁਮੀਤ ਪਰਿਹਾਰ ਕੌਂਸਲਰ, ਸੁਖਵਿੰਦਰ ਸਿੰਘ ਗੋਬਿੰਦਪੁਰ, ਹਰਜਿੰਦਰ ਸਿੰਘ ਅਟਾਰੀ, ਕੁਲਜਿੰਦਰਜੀਤ ਸਿੰਘ ਸੋਢੀ, ਦਿਲਬਾਗ ਸਿੰਘ ਰਾਹੋਂ, ਜਗਤਾਰ ਸਿੰਘ ਪ੍ਰਧਾਨ ਗੁਰਦੁਆਰਾ ਮਹਿੰਦੀਪੁਰ, ਹਰਦੀਪ ਸਿੰਘ ਸਰਪੰਚ ਗੜ੍ਹ ਪਧਾਣਾ, ਰਛਪਾਲ ਸਿੰਘ ਸਾਬਕਾ ਸਰਪੰਚ ਜੱਬੋਵਾਲ, ਗੁਰਦਿਆਲ ਸਿੰਘ ਮਝੂਰ, ਗੁਰਜੀਤ ਕੌਰ ਸਰਪੰਚ ਰਾਮਰਾਇਪੁਰ, ਸੁਰਿੰਦਰ ਸਿੰਘ ਸੋਇਤਾ, ਮਹਿੰਦਰ ਪਾਲ ਸਿੰਘ ਜਲਵਾਹਾ, ਗੁਰਦੇਵ ਸਿੰਘ ਗਹੂੰਣ, ਕੁਲਵਿੰਦਰ ਸਿੰਘ ਭੀਨ, ਬਲਵੀਰ ਸਿੰਘ ਸੋਨਾ, ਸੁਰਜੀਤ ਸਿੰਘ ਮਹਿਤਪੁਰੀ, ਜੋਗਾ ਸਿੰਘ ਐਸ ਡੀ ਓ, ਸੁੱਚਾ ਸਿੰਘ ਬਰਨਾਲਾ, ਰਵਿੰਦਰ ਸਿੰਘ ਆਈਟੀਓ ਚੱਕਦਾਨਾ, ਡਾ. ਹਰਵਿੰਦਰ ਸਿੰਘ, ਉੱਤਮ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ, ਤਰਲੋਕ ਸਿੰਘ ਸੇਠੀ, ਹਰ ਸੁਖਪਾਲ ਸਿੰਘ ਗਰੇਵਾਲ, ਜਗਜੀਤ ਸਿੰਘ ਸੈਣੀ, ਜਗਦੀਪ ਸਿੰਘ ਕੈਸ਼ੀਅਰ, ਪਰਮਿੰਦਰ ਸਿੰਘ ਕੰਵਲ, ਹਕੀਕਤ ਸਿੰਘ, ਡਾ. ਭਗਵਾਨ ਸਿੰਘ, ਇੰਦਰਜੀਤ ਸਿੰਘ ਬਾਹੜਾ, ਜਗਜੀਤ ਸਿੰਘ ਬਾਟਾ, ਬਲਵਿੰਦਰ ਕੁਮਾਰ, ਬਖਸ਼ੀਸ਼ ਸਿੰਘ ਸੈਣੀ, ਬਾਬਾ ਗਿਆਨ ਸਿੰਘ, ਗੁਰਪਾਲ ਸਿੰਘ, ਰਾਮਪਾਲ ਰਾਏ, ਰਮਣੀਕ ਸਿੰਘ ਕੁਲਜੀਤ ਸਿੰਘ ਖਾਲਸਾ ਹਰਵਿੰਦਰ ਸਿੰਘ ਹਾਈਵੇ, ਹਰਮੇਸ਼ ਸਿੰਘ ਭੱਟੀ, ਨੰਬਰਦਾਰ ਸਵਰਨ ਸਿੰਘ ਕਾਹਮਾ, ਪਰਮਜੀਤ ਸਿੰਘ ਪੰਗਲੀਆ, ਦਲਜੀਤ ਸਿੰਘ ਬਡਵਾਲ, ਤਲਵੀਰ ਸਿੰਘ , ਹਰਜਿੰਦਰ ਸਿੰਘ ਮੰਡਿਆਣੀ, ਮੁਖਵਿੰਦਰ ਪਾਲ ਸਿੰਘ, ਮਨਮੋਹਨ ਸਿੰਘ ਕੰਵਲ, ਰਜਿੰਦਰ ਸਿੰਘ ਕੰਗਾਰੂ, ਨਰੇਸ਼ ਸਿੰਘ, ਬਲਵਿੰਦਰ ਸਿੰਘ ਉਸਮਾਨਪੁਰ, ਦਿਲਬਾਗ ਸਿੰਘ ਉਸਮਾਨਪੁਰ, ਕੁਲਵਿੰਦਰ ਸਿੰਘ ਬਿੱਟੂ ਸਮੇਤ ਹੋਰ ਸੰਗਤਾਂ ਸ਼ਾਮਿਲ ਸਨ। ------------------- 16ਐਨਐਸਆਰ04ਪੀ, 05ਪੀ,06ਪ,07ਪੀ ਨਵਾਂਸ਼ਹਿਰ ’ਚ ਗੁਰਬਾਣੀ ਕੀਰਤਨ’ਚ ਧਾਰਮਿਕ ਪ੍ਰੋਗਰਾਮ ਪੇਸ਼ ਕਰਦੇ ਵੱਖ ਵੱਖ ਕੀਰਤਨੀ ਜਥੇ ਅਤੇ ਹਾਜ਼ਰ ਸੰਗਤਾਂ। ਪੰਜਾਬੀ ਜਾਗਰਣ