ਸਟਾਫ ਰਿਪੋਰਟਰ, ਨਵਾਂਸ਼ਹਿਰ : ਇਕ ਮਹਿਲਾ ਦੇ ਹੱਥ 'ਚੋਂ ਮੋਬਾਈਲ ਫ਼ੋਨ ਖੋਹਣ ਵਾਲੇ ਮੋਟਰਸਾਈਕਲ ਸਵਾਰ ਦੇ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਥਾਣਾ ਸਿਟੀ ਬਲਾਚੌਰ ਨੂੰ ਦਿੱਤੀ ਸ਼ਿਕਾਇਤ ਵਿਚ ਅੰਜਲੀ ਪਤਨੀ ਕਰਨ ਵਾਸੀ ਪਿੰਡ ਲੋਹੀਆਂ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਉਹ ਆਪਣੇ ਪੇਕੇ ਘਰ ਮੰਿਢਆਣੀ ਰੋਡ ਬਲਾਚੌਰ ਵਿਖੇ ਆਈ ਹੋਈ ਸੀ। ਬੀਤੇ ਦਿੰਨੀ ਉਹ ਦਰਜੀ ਕੋਲੋਂ ਆਪਣੇ ਕੱਪੜੇ ਲੈ ਕੇ ਆਪਣੇ ਘਰ ਜਾ ਰਹੀ ਸੀ ਤਾਂ ਇਕ ਕਾਲੇ ਰੰਗ ਦੇ ਮੋਟਰਸਾਈਕਲ 'ਤੇ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲ ਤੇ ਸਵਾਰ ਅਣਪਛਾਤੇ ਨੌਜਵਾਨਾਂ ਨੇ ਉਸ ਦਾ ਮੋਬਾਈਲ ਫ਼ੋਨ ਮਾਰਕਾ ਸੈਮਸੰਗ ਖੋਹ ਲਿਆ ਤੇ ਮੌਕੇ ਤੋਂ ਫਰਾਰ ਹੋ ਗਏ। ਅੰਜਲੀ ਨੇ ਦੱਸਿਆ ਕਿ ਉਨਾਂ੍ਹ ਲੁਟੇਰਿਆਂ 'ਚੋਂ ਇਕ ਦਾ ਨਾਂ ਕੁਲਵਿੰਦਰ ਸਿੰਘ ਵਾਸੀ ਪਿੰਡ ਰੱਤੇਵਾਲ ਪਤਾ ਚੱਲਿਆ ਹੈ। ਏਐੱਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਮੁਲਜ਼ਮ ਕੁਲਵਿੰਦਰ ਸਿੰਘ ਨੂੰ ਗਿ੍ਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਹਿਲਾ ਤੋਂ ਮੋਬਾਈਲ ਫ਼ੋਨ ਖੋਹਣ ਵਾਲਾ ਕਾਬੂ
Publish Date:Thu, 30 Mar 2023 03:01 AM (IST)
