20 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
20 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Publish Date: Thu, 05 Feb 2026 04:14 PM (IST)
Updated Date: Thu, 05 Feb 2026 04:17 PM (IST)
ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ ਪੁਲਿਸ ਥਾਣਾ ਰਾਹੋਂ ਦੇ ਐੱਸਐੱਚਓ ਵਰਿੰਦਰ ਕੁਮਾਰ ਨੇ ਦੱਸਿਆ ਕਿ 20 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਐੱਸਐਚਓ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਰਾਹੋਂ ਤੋਂ ਹੁੰਦੇ ਹੋਏ ਰਾਹੋਂ ਨਵਾਂਸ਼ਹਿਰ ਰੋਡ ਤੇ ਛੋਕਰਾਂ ਪਿੰਡ ਵੱਲ ਜਾ ਰਹੀ ਸੀ। ਤਾਂ ਇੱਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਦੋਂ ਸ਼ੱਕ ਦੇ ਆਧਾਰ ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਥਿਤ ਮੁਲਜ਼ਮ ਦੀ ਪਛਾਣ ਅਵਨੀਤ ਸ਼ਰਮਾ ਪੁੱਤਰ ਰਾਜੂ ਸ਼ਰਮਾ ਵਾਸੀ ਉਸਮਾਨਪੁਰ ਵਜੋਂ ਹੋਈ ਹੈ। ਪੁਲਿਸ ਨੇ ਕਥਿਤ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।