30 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਕਾਬੂ
30 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Publish Date: Thu, 26 Feb 2026 06:26 PM (IST)
Updated Date: Fri, 27 Feb 2026 04:08 AM (IST)
ਬਲਵਿੰਦਰ ਸਿੰਘ, ਪੰਜਾਬੀ ਜਾਗਰਣ, ਰਾਹੋਂ : ਪੁਲਿਸ ਨੇ ਇਕ ਵਿਅਕਤੀ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਰਾਹੋਂ ਦੇ ਐੱਸਐੱਚਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਹਵਲਦਾਰ ਤਰਨਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਇਕ ਵਿਅਕਤੀ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਪੁਲਿਸ ਪਾਰਟੀ ਜਦੋਂ ਰਾਹੋਂ ਤੋਂ ਨਵਾਂਸ਼ਹਿਰ ਰੋਡ ਤੋਂ ਹੁੰਦੇ ਹੋਏ ਨਹਿਰ ਦੇ ਨਾਲ-ਨਾਲ ਸਹਿਬਾਜਪੁਰ ਹੈਡ ਕੋਲ ਪੁੱਜੀ ਤਾਂ ਉੱਥੇ ਇੱਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਉਸ ਕੋਲੋਂ ਤਲਾਸ਼ੀ ਲੈਣ ਤੇ 30 ਨਸ਼ੇ ਵਲਾਲੀਆਂ ਗੋਲੀਆਂ ਫੜੀਆਂ ਗਈਆਂ। ਪੁਲਿਸ ਪਾਰਟੀ ਵੱਲੋਂ ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਅਮਰਜੀਤ ਸਿੰਘ ਉਰਫ ਹੈਪੀ ਪੁੱਤਰ ਬਲਵੀਰ ਸਿੰਘ ਵਾਸੀ ਜਲਵਾਹਾ ਵਜੋਂ ਹੋਈ ਹੈ। ਪੁਲਿਸ ਨੇ ਕਥਿਤ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕੀਤਾ ਹੈ।