4.50 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
4.50 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Publish Date: Thu, 05 Feb 2026 04:12 PM (IST)
Updated Date: Thu, 05 Feb 2026 04:14 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ 4.50 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਔੜ ਵਿਖੇ ਦਰਜ ਮਾਮਲੇ ਅਨੁਸਾਰ ਐੱਸਆਈ ਬਲਵੀਰ ਰਾਮ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਔੜ ਤੋਂ ਪਿੰਡ ਸਾਹਲੋਂ ਤੋਂ ਪਿੰਡ ਘਟਾਰੋਂ ਨਹਿਰ ਸੂਆ ਤੋਂ ਪਿੰਡ ਮਹਿਰਮਪੁਰ ਨੂੰ ਜਾ ਰਹੇ ਸੀ ਤਾਂ ਇਕ ਨੌਜਵਾਨ ਖੜਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਦੀ ਗੱਡੀ ਦੇਖ ਕੇ ਘਬਰਾ ਕੇ ਕਾਹਲੀ ਨਾਲ ਇਕ ਪਾਰਦਰਸ਼ੀ ਲਿਫਾਫੀ ਕੱਢ ਕੇ ਨਜ਼ਦੀਕ ਹੀ ਸੜਕ ਕਿਨਾਰੇ ਸੁੱਟ ਦਿੱਤੀ ਅਤੇ ਤੇਜ ਕਦਮੀ ਅੱਗੇ ਤੁਰ ਪਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਨਾਂਅ ਪਤਾ ਪੁਛਿਆ ਤਾਂ ਉਸ ਨੇ ਆਪਣਾ ਨਾਂਅ ਜਸਪ੍ਰੀਤ ਸਿੰਘ ਉਰਫ ਜੱਸੀ ਪੁੱਤਰ ਅਵਤਾਰ ਸਿੰਘ ਵਾਸੀ ਘਟਾਰਂ ਦੱਸਿਆ। ਉਸ ਵੱਲੋਂ ਸੁੱਟੀ ਲਿਫਾਫੀ ਵਿਚੋਂ 4.50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕਥਿਤ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।