6 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
6 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Publish Date: Sun, 08 Feb 2026 03:17 PM (IST)
Updated Date: Sun, 08 Feb 2026 03:20 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ
ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਬੰਗਾ ਦੇ ਐੱਸਐੱਚਓ ਸਤਨਾਮ ਸਿੰਘ ਨੇ ਦੱਸਿਆ ਕਿ ਪਰਮਿੰਦਰ ਰਾਮ ਪੁੱਤਰ ਜੀਤਾ ਵਾਸੀ ਲੱਖਪੁਰ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਮਜਾਰੀ ਤੋਂ ਹੁੰਦੇ ਹੋਏ ਪਿੰਡ ਮੱਲੂਪੋਤਾ ਸਾਈਡ ਨੂੰ ਜਾ ਰਹੇ ਸੀ ਤਾਂ ਪਿੰਡ ਮਜਾਰੀ ਦੇ ਸ਼ਮਸ਼ਾਨਘਾਟ ਪਾਸ ਇਕ ਨੌਜਵਾਨ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਦੀ ਗੱਡੀ ਨੂੰ ਦੇਖ ਕੇ ਇਕ ਪਾਰਦਰਸ਼ੀ ਮੋਮੀ ਲਿਫਾਫੀ ਘਾਹ ਫੂਸ ਵਿਚ ਸੁੱਟ ਦਿੱਤੀ। ਉਸ ਨੂੰ ਕਾਬੂ ਕਰਕੇ ਉਸ ਵੱਲੋਂ ਸੁੱਟੀ ਲਿਫਾਫੀ ਦੀ ਤਲਾਸ਼ੀ ਕਰਨ ਤੇ ਉਸ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਨੇ ਆਪਣਾ ਨਾਂਅ ਪਰਮਿੰਦਰ ਰਾਮ ਦੱਸਿਆ। ਪੁਲਿਸ ਨੇ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।