6 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
6 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Publish Date: Thu, 23 Apr 2026 05:41 PM (IST)
Updated Date: Fri, 24 Apr 2026 04:04 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਨੇ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਬਹਿਰਾਮ ਵਿਖੇ ਦਰਜ਼ ਮਾਮਲੇ ਅੁਨੁਸਾਰ ਐੱਸਆਈ ਸ਼ਿੰਦਰ ਪਾਲ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਦੇ ਬਾ ਸਵਾਰੀ ਸਰਕਾਰੀ ਗੱਡੀ ਗਸਤ ਕਰਦੇ ਹੋਏ ਪਿੰਡ ਬਹਿਰਾਮ ਦੇ ਸ਼ਮਸ਼ਾਨ ਘਾਟ ਤੋਂ ਥੋੜਾ ਪਿਛੇ ਪੁੱਜੇ ਤਾਂ ਇੱਕ ਵਿਅਕਤੀ ਨੇ ਪੁਲਿਸ ਦੀ ਗੱਡੀ ਨੂੰ ਦੇਖਕੇ ਆਪਣੇ ਹੱਥ ਵਿੱਚ ਫੜੀ ਮੋਮੀ ਲਿਫਾਫੀ ਵਜਨਦਾਰ ਸਮਸਾਨ ਘਾਟ ਦੇ ਗੇਟ ਅੰਦਰ ਸੁੱਟ ਦਿੱਤੀ।।ਜਿਸ ਨੂੰ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਹਰਦੀਪ ਸਿੰਘ ਪੁੱਤਰ ਪੁੱਤਰ ਅਵਤਾਰ ਸਿੰਘ ਵਾਸੀ ਮੋਰਾਵਾਲੀ ਥਾਣਾ ਗੜਸ਼ੰਕਰ ਜਿਲਾ ਹੁਸਿਆਰਪੁਰ ਦੱਸਿਆ।ਹਰਦੀਪ ਸਿੰਘ ਉਕਤ ਵਲੋ ਸੁੱਟੀ ਮੋਮੀ ਲਿਫਾਫੀ ਵਿਚੋਂ 6 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਕਥਿਤ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ।