ਪੱਤਰ ਪੇ੍ਰਕ, ਬੰਗਾ : ਪਿੰਡ ਸੋਤਰਾਂ ਲਾਗੇ ਬੰਗਾ ਪੁਲਿਸ ਵੱਲੋਂ ਲਗਾਏ ਨਾਕੇ ਦੌਰਾਨ ਇਕ ਨੌਜਵਾਨ ਨੂੰ 79 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਆਈ ਮਨਜੀਤ ਸਿੰਘ ਅਤੇ ਏਐੱਸਆਈ ਸੁਨੀਲ ਦੱਤ ਨੇ ਦੱਸਿਆ ਕਿ ਸੰਜੀਵ ਕੁਮਾਰ ਪੁੱਤਰ ਚਮਨ ਲਾਲ ਵਾਸੀ ਖਾਨਖਾਨਾ ਦੀ ਜਦੋਂ ਤਲਾਸ਼ੀ ਕੀਤੀ ਗਈ ਤਾਂ ਉਸ ਕੋਲੋਂ 79 ਕੈਪਸੂਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।