ਕਲੇਰ,ਕਾਠਗੜ੍ਹ : ਥਾਣਾ ਕਾਠਗੜ੍ਹ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਸਮੇਤ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ। ਪੁਲਿਸ ਵੱਲੋਂ ਕਥਿਤ ਮੁਲਜ਼ਮ ਖ਼ਿਲਾਫ਼ ਐੱਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਾਠਗੜ੍ਹ ਦੇ ਐੱਸਐੱਚਓ ਪਰਮਿੰਦਰ ਸਿੰਘ ਨੇ ਦੱਸਿਆ ਕਿ ਏਐੱਸਆਈ ਬਲਵੀਰ ਰਾਮ ਦੇ ਅਗਵਾਈ ਵਾਲੀ ਪੁਲਿਸ ਪਾਰਟੀ ਕਾਠਗੜ੍ਹ ਮੌਜੂਦ ਸੀ। ਇਸੇ ਦੌਰਾਨ ਪੁਲਿਸ ਪਾਰਟੀ ਨੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਅਤੇ ਉਸ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਕਤ ਮੁਲਜ਼ਮ ਕੋਲੋਂ 350 ਨਸ਼ੀਲੇ ਟੀਕੇ ਬਰਾਮਦ ਹੋਏ। ਫੜੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰਰੀਤ ਵਜੋਂ ਹੋਈ।