10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Publish Date: Fri, 06 Mar 2026 06:53 PM (IST)
Updated Date: Sat, 07 Mar 2026 04:12 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਪੋਜੇਵਾਲ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ ਗਗਨਦੀਪ ਕੁਮਾਰ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਥਾਣਾ ਪੋਜੇਵਾਲ ਤੋਂ ਵਾਇਆ ਸੜੋਆ, ਦਿਆਲਾ ਹੁੰਦੇ ਹੋਏ ਪਿੰਡ ਆਲੋਵਾਲ ਸਾਈਡ ਨੂੰ ਜਾ ਰਹੇ ਸੀ ਤਾਂ ਪਿੰਡ ਦਿਆਲਾ ਗੇਟ ਪਾਸ ਪਿੰਡ ਛਦੌੜੀ ਸਾਈਡ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਉਸ ਨੇ ਨਜ਼ਦੀਕ ਆ ਕੇ ਸਾਹਮਣੇ ਆਉਂਦੀ ਪੁਲਿਸ ਪਾਰਟੀ ਨੂੰ ਦੇਖ ਕੇ ਪਹਿਨੇ ਹੋਏ ਕਾਲੇ ਰੰਗ ਦੇ ਪਜਾਮੇ ਦੀ ਸੱਜੀ ਜੇਬ ’ਚੋਂ ਇੱਕ ਪਾਰਦਰਸ਼ੀ ਲਿਫਾਫੀ ਪਲਾਸਟਿਕ ਕੱਢ ਕੇ ਸੜਕ ਦੇ ਕਿਨਾਰੇ ਸੁੱਟ ਦਿੱਤੀ ਅਤੇ ਆਪ ਤੇਜ਼ ਕਦਮੀ ਪਿੱਛੇ ਨੂੰ ਮੁੜ ਗਿਆ, ਜਿਸ ਨੂੰ ਕਾਬੂ ਕਰ ਕੇ ਨਾਮ-ਪਤਾ ਪੁੱਛਿਆ, ਜਿਸ ਨੇ ਆਪਣਾ ਨਾਂ ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਬਲਵਿੰਦਰ ਸਿੰਘ ਵਾਸੀ ਛਦੌੜੀ ਦੱਸਿਆ। ਸੁੱਟੀ ਪਾਰਦਰਸ਼ੀ ਲਿਫਾਫੀ ਨੂੰ ਚੈੱਕ ਕਰਨ ’ਤੇ ਲਿਫਾਫੀ ’ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।