20 ਨਸ਼ੇ ਦੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ 20 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Publish Date: Fri, 14 Aug 2026 05:36 PM (IST)
Updated Date: Fri, 14 Aug 2026 05:38 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਨੇ 20 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਬਲਾਚੌਰ ਵਿਖੇ ਦਰਜ਼ ਮਾਮਲੇ ਅਨੁਸਾਰ ਏਐੱਸਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਮੇਨ ਚੌਕ ਤੋਂ ਘਮੌਰ ਸਾਇਡ ਨੂੰ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਫੋਰ ਸੀਜਨ ਪੈਲੇਸ ਅੱਗੇ ਸਿਆਣਾ ਸਾਇਡ ਨੂੰ ਜਾਂਦੇ ਕੱਚੇ ਰਸਤੇ ਨੂੰ ਮੁੜੇ ਤਾਂ ਇੱਕ ਨੌਜਵਾਨ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਆਪਣੀ ਸੱਜੀ ਜੇਬ ਵਿੱਚੋਂ ਕੁਝ ਕੱਢ ਕੇ ਹੇਠਾਂ ਰਸਤੇ ਤੇ ਘਾਹ ਫੁਸ ਤੇ ਸੁੱਟ ਦਿੱਤਾ। ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਅਤੇ ਉਸ ਨੇ ਆਪਣਾ ਨਾਮ ਚਰਨਜੀਤ ਉਰਫ ਲਾਡੀ ਪੁੱਤਰ ਕਸ਼ਮੀਰ ਸਿੰਘ ਵਾਸੀ ਘਮੌਰ ਦੱਸਿਆ। ਉਸ ਵੱਲੋਂ ਸੁੱਟੀ 20 ਨਸ਼ੀਲੀਆਂ ਗੋਲੀਆਂ ਨੂੰ ਬਰਾਮਦ ਕਰ ਕੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। - ਬਲਾਚੌਰ ’ਚ 4 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ ਸਟਾਫ ਰਿਪੋਰਟਰ, ਪੰਜਾਬੀ ਜਾਰਗਣ, ਨਵਾਂਸ਼ਹਿਰ : ਪੁਲਿਸ ਨੇ 4 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਬਲਾਚੌਰ ਦੇ ਐੱਸਆਈ ਪ੍ਰੁਸ਼ਵਿੰਦਰ ਕੁਮਾਰ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਮੇਨ ਚੌਂਕ ਬਲਾਚੌਰ ਤੋਂ ਨਵੀ ਲੱਕੜ ਮੰਡੀ ਵਾਲੀ ਸਾਇਡ ਨੂੰ ਜਾ ਰਹੇ ਸੀ। ਤਾਂ ਜਦੋ ਗੁਜਰਾਂ ਦੇ ਡੇਰੇ ਵਾਲੀ ਸਾਈਡ ਕੱਚੇ ਰਸਤੇ ਪਾਸ ਪੁੱਜੀ ਤਾਂ ਇੱਕ ਨੌਜਵਾਨ ਮੇਨ ਸੜਕ ਵੱਲ ਨੂੰ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਦੀ ਸਰਕਾਰੀ ਗੱਡੀ ਦੇਖ ਕੇ ਘਬਰਾ ਕੇ ਯਕਦਮ ਸੱਜੇ ਹੱਥ ਮੁੜ ਗਿਆ ਅਤੇ ਜਿਸਨੇ ਆਪਣੀ ਪਹਿਨੀ ਹੋਈ ਪੈਂਟ ਦੀ ਜੇਬ ਵਿੱਚੋ ਇੱਕ ਪਾਰਦਰਸ਼ੀ ਵਜਨਦਾਰ ਲਿਫਾਫੀ ਕੱਢ ਕੇ ਨੇੜੇ ਘਾਹ ਫੂਸ ਵਿੱਚ ਸੁੱਟ ਦਿੱਤੀ। ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਸ ਨੇ ਆਪਣਾ ਨਾਂਅ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਬਲਵੀਰ ਸਿੰਘ ਵਾਸੀ ਹਿਆਤਪੁਰ ਰੁੜਕੀ ਦੱਸਿਆ ਉਸ ਵੱਲੋਂ ਸੁੱਟੀ ਲਿਫਾਫੀ ਵਿਚੋਂ 4 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।