3 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ
3 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Publish Date: Sat, 31 Jan 2026 06:12 PM (IST)
Updated Date: Sun, 01 Feb 2026 04:11 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ☻: ਪੁਲਿਸ ਨੇ ਇਕ ਨੌਜਵਾਨ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ਼ ਮਾਮਲੇ ਅਨੁਸਾਰ ਐੱਸਆਈ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਦੇ ਫੋਕਲ ਪੁਆਇੰਟ ਤੋਂ ਅੱਗੇ ਬੰਦ ਪਏ ਸਟੋਰ ਕੋਲ ਪੁੱਜੇ ਤਾਂ ਸਾਹਮਣੇ ਤੋਂ ਖੇਤਾ ਵਾਲੀ ਸਾਇਡ ਤੋਂ ਇਕ ਨੌਜਵਾਨ ਪੈਦਲ ਆਉਦਾ ਦਿਖਾਈ ਦਿੱਤਾ, ਜਿਸਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਆਪਣੇ ਵੱਲ ਆਉਂਦੀ ਦੇਖ ਕੇ ਆਪਣੇ ਪੈਂਟ ਦੀ ਖੱਬੀ ਜੇਬ ਵਿੱਚੋਂ ਇਕ ਪਾਰਦਰਸ਼ੀ ਲਿਫਾਫੀ ਸੜਕ ਕਿਨਾਰੇ ਪਰ ਸੁੱਟ ਦਿੱਤੀ। ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਰਾਹੁਲ ਪੁੱਤਰ ਕਿਸ਼ਨ ਲਾਲ ਵਾਸੀ ਮੂਸਾਪੁਰ ਰੋਡ ਨਵਾਂਸ਼ਹਿਰ ਦੱਸਿਆ। ਜਿਸ ਵੱਲੋਂ ਸੁੱਟੀ ਹੋਈ ਲਿਫਾਫੀ ਵਿੱਚੋਂ 3 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।