3 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
3 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Publish Date: Thu, 26 Feb 2026 06:35 PM (IST)
Updated Date: Fri, 27 Feb 2026 04:08 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ 3 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ਼ ਮਾਮਲੇ ਅਨੁਸਾਰ ਏਐੱਸਆਈ ਜਰਨੈਲ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਨੇ ਦੱਸਿਆ ਕਿ ਫੋਕਲ ਪੁਆਇੰਟ ਨਵਾਂਸ਼ਹਿਰ ਵੱਲ ਨੂੰ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਦੀ ਗੱਡੀ ਮੋੜ ਫੋਕਲ ਪੁਆਇੰਟ ਤੋ ਥੋੜਾ ਅੱਗੇ ਪੁੱਜੀ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਅਚਾਨਕ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਯਕਦਮ ਘਬਰਾ ਕੇ ਇੱਕ ਪਾਰਦਰਸ਼ੀ ਮੋਮੀ ਲਿਫਾਫਾ ਸੜਕ ਪਰ ਸੁੱਟ ਦਿੱਤੀ। ਆਪ ਪਿਛਾਂਹ ਨੂੰ ਮੁੜਨ ਲੱਗਾ ਜੋ ਗੱਡੀ ਰੁਕਵਾ ਕੇ ਬੜੀ ਮੁਸਤੈਦੀ ਨਾਲ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕਰ ਕੇ ਉਸ ਦਾ ਨਾਂ-ਪਤਾ ਪੁੱਛਿਆ। ਉਸ ਨੇ ਆਪਣਾ ਨਾਂ ਬਲਜੀਤ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਕਰਿਆਮ ਦੱਸਿਆ। ਸੁੱਟੇ ਹੋਏ ਪਾਰਦਰਸ਼ੀ ਲਿਫਾਫੇ ਨੂੰ ਚੈੱਕ ਕਰਨ ’ਤੇ ਉਸ ’ਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।