30 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
30 ਨਸੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Publish Date: Fri, 16 Jan 2026 04:33 PM (IST)
Updated Date: Sat, 17 Jan 2026 04:04 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ 30 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਬਹਿਰਾਮ ਵਿਖੇ ਦਰਜ਼ ਮਾਮਲੇ ਅਨੁਸਾਰ ਪੁਲਿਸ ਚੌਂਕੀ ਮੇਹਲੀ ਦੇ ਇੰਚਾਰਜ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਬਲਵੀਰ ਸਿੰਘ ਵਾਸੀ ਬਹੂਆ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਬਹਿਰਾਮ ਤੋਂ ਤਲਵੰਡੀ ਜੱਟਾਂ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਰੇਲਵੇ ਫਾਟਕ ਬਹਿਰਾਮ ਤੋਂ ਥੋੜਾ ਪਿਛੇ ਪੁੱਜੀ ਤਾਂ ਖਾਲੀ ਪਲਾਟਾਂ ਵੱਲੋਂ ਇਕ ਨੌਜਵਾਨ ਸਾਹਮਣੇ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸਨੇ ਆਪਣੇ ਪਹਿਨੇ ਹੋਏ ਪਜਾਮੇ ਦੀ ਜੇਬ ਵਿਚੋਂ ਮੋਮੀ ਲਿਫਾਫੀ ਕੱਢ ਕੇ ਸੁੱਟ ਦਿੱਤੀ। ਜਿਸ ਨੂੰ ਕਾਬੂ ਕਰਕੇ ਉਸ ਵੱਲੋਂ ਸੁੱਟੀ ਲਿਫਾਫੀ ਦੀ ਤਲਾਸ਼ੀ ਲੈਣ ਤੇ 30 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਥਿਤ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।