4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Publish Date: Sun, 15 Feb 2026 06:39 PM (IST)
Updated Date: Mon, 16 Feb 2026 04:09 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਦੇ ਐੱਸਐੱਚਓ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਦੀਪ ਸਿੰਘ ਉਰਫ ਦੀਪੂ ਪੁੱਤਰ ਰਾਜਵਿੰਦਰ ਸਿੰਘ ਵਾਸੀ ਕਰਿਆਮ ਰੋਡ ਨਵੀਂ ਦਾਣਾ ਮੰਡੀ ਨਵਾਂਸ਼ਹਿਰ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਫੱਟੀ ਬਸਤਾ ਚੌਂਕ ਤੋਂ ਪਿੰਡ ਬੇਗਮਪੁਰ ਤੋਂ ਹੁੰਦੇ ਹੋਏ ਨਹਿਰ ਪੁਲੀ ਕਰਿਆਮ ਸਾਈਡ ਨੂੰ ਜਾ ਰਹੇ ਸੀ ਤਾਂ ਸੜਕ ਦੇ ਖੱਬੇ ਪਾਸੇ ਇਕ ਵਿਅਕਤੀ ਸੜਕ ਦੇ ਕਿਨਾਰੇ ਖੜ੍ਹਾ ਦਿਖਾਈ ਦਿੱਤਾ, ਜੋ ਕਿ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖਦਿਆਂ ਆਪਣੇ ਖੱਬੇ ਹੱਥ ਵਿਚ ਫੜੀ ਲਿਫਾਫੀ ਸੜਕ ਦੇ ਕਿਨਾਰੇ ਸੁੱਟ ਕੇ ਪਿਛੇ ਨੂੰ ਮੁੜਣ ਲੱਗਾ। ਜਿਸ ਨੂੰ ਕਾਬੂ ਕਰਕੇ ਨਾਂ ਪਤਾ ਪੁਛਿਆ। ਉਸ ਨੇ ਆਪਣਾ ਨਾਂਅ ਦੀਪ ਸਿੰਘ ਉਰਫ ਦੀਪੂ ਦੱਸਿਆ। ਉਸ ਵੱਲੋਂ ਸੁੱਟੀ ਲਿਫਾਫੀ ਦੀ ਤਲਾਸ਼ੀ ਲੈਣ ਤੇ 4 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਕਥਿਤ ਮੁਲਜ਼ਮ ਖਿਲਾਫ਼ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ਼ ਕੀਤਾ ਹੈ।