40 ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਅੜਿੱਕੇ
40 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Publish Date: Wed, 11 Feb 2026 04:12 PM (IST)
Updated Date: Thu, 12 Feb 2026 04:00 AM (IST)
ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਨੇ ਇਕ ਵਿਅਕਤੀ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਬੰਗਾ ਦੀ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਹੈੱਡ ਕਾਂਸਟੇਬਲ ਚੰਦਨਦੀਪ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਬਾਹੜੋਵਾਲ ਤੋਂ ਪਿੰਡ ਕਲੇਰਾਂ ਵਲ ਨੂੰ ਜਾ ਰਹੇ ਸਨ। ਤਾਂ ਉਨ੍ਹਾਂ ਨੇ ਪਿੰਡ ਕਲੇਰਾਂ ਵੱਲੋਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਦੇਖਿਆ। ਜਿਹੜਾ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੀ ਪੈਂਟ ਦੀ ਜੇਬ ਵਿਚੋਂ ਇਕ ਵਜ਼ਨਦਾਰ ਮੋਮੀ ਲਿਫਾਫਾ ਕੱਢ ਕੇ ਸੜਕ ਕਿਨਾਰੇ ਸੁੱਟ ਕੇ ਕੱਚੇ ਰਸਤੇ ਵਲ ਭੱਜਣ ਲੱਗਾ ਸੀ ਪਰ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ। ਪੁੱਛਣ ਤੇ ਉਸ ਨੇ ਆਪਣਾ ਨਾਂ ਕੁਲਵੰਤ ਰਾਮ ਉਰਫ਼ ਨਿੱਕੂ ਪੁੱਤਰ ਚਮਨ ਲਾਲ ਵਾਸੀ ਪਿੰਡ ਕਲੇਰਾਂ ਦੱਸਿਆ। ਜਦੋਂ ਪੁਲਿਸ ਨੇ ਮੁਲਜ਼ਮ ਵੱਲੋਂ ਸੁੱਟੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਨਸ਼ੇ ਦੀਆਂ ਗੋਲੀਆਂ ਦੇ 4 ਪੱਤੇ ਜਿਨ੍ਹਾਂ ਤੋਂ ਬੈਚ ਨੰਬਰ ਅਤੇ ਐਕਸਪਾਇਰੀ ਡੇਟ ਮਿਟੇ ਹੋਏ ਸਨ ਹਰੇਕ ਪੱਤੇ ਵਿਚ 10 /10 ਗੋਲੀਆਂ ਕੁੱਲ 40 ਗੋਲੀਆਂ ਬਰਾਮਦ ਹੋਈਆਂ। ਪੁਲਿਸ ਵੱਲੋਂ ਕਾਬੂ ਕੀਤੇ ਕਥਿਤ ਮੁਲਜ਼ਮ ਕੁਲਵੰਤ ਰਾਮ ਉਰਫ਼ ਨਿੱਕੂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।