4.4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
4.4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Publish Date: Sun, 15 Mar 2026 06:26 PM (IST)
Updated Date: Mon, 16 Mar 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਵੱਲੋਂ ਇਕ ਨਸ਼ਾ ਤਸਕਰ ਨੂੰ 4.4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਪੁਲਿਸ ਥਾਣਾ ਰਾਹੋਂ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ ਸੁਦਾਗਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਦੌਰਾਨ ਰਾਹੋਂ-ਨਵਾਂਸ਼ਹਿਰ ਮੇਨ ਰੋਡ ਤੋਂ ਪਿੰਡ ਛੋਕਰਾਂ ਨੂੰ ਜਾਂਦੀ ਲਿੰਕ ਰੋਡ‘ਤੇ ਜਾ ਰਹੇ ਸਨ। ਤਾਂ ਉਨ੍ਹਾਂ ਨੇ ਸਾਹਮਣੇ ਤੋਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਦੇਖਿਆ, ਜਿਹੜਾ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਗਿਆ ਤੇ ਆਪਣੀ ਪਹਿਨੀ ਹੋਈ ਪੈਂਟ ਦੀ ਜੇਬ ਚੋਂ ਇਕ ਮੋਮੀ ਪਾਰਦਰਸ਼ੀ ਲਿਫਾਫੀ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤੀ ਤੇ ਪਿਛੇ ਮੁੜ ਕੇ ਖਿਸਕਣ ਲੱਗਾ ਸੀ ਪਰ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ, ਜਿਸ ਨੇ ਆਪਣਾ ਨਾਂ ਗਗਨਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਮੱਲਪੁਰ ਦੱਸਿਆ, ਜਦੋਂ ਪੁਲਿਸ ਨੇ ਸੁੱਟੀ ਗਈ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ’ਚੋਂ 4.4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕਥਿਤ ਮੁਲਜ਼ਮ ਗਗਨਪ੍ਰੀਤ ਸਿੰਘ ਖ਼ਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।