6 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ 6 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Publish Date: Thu, 03 Sep 2026 07:01 PM (IST)
Updated Date: Thu, 03 Sep 2026 07:04 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਨੇ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਬੰਗਾ ਵਿਖੇ ਦਰਜ਼ ਮਾਮਲੇ ਅਨੁਸਾਰ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਥਾਣਾ ਸਦਰ ਬੰਗਾ ਤੋਂ ਪਿੰਡ ਮੱਲੂਪੋਤਾ ਹੁੰਦੇ ਹੋਏ ਰੇਲਵੇ ਲਾਈਨਾਂ ਦੇ ਨਾਲ-ਨਾਲ ਪਿੰਡ ਮਾਜਰੀ ਵੱਲ ਨੂੰ ਜਾ ਰਹੇ ਸੀ, ਤਾਂ ਸਾਹਮਣੇ ਤੋਂ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਯਕਦਮ ਘਬਰਾ ਗਿਆ ਤੇ ਆਪਣੇ ਹੱਥ ਵਿਚ ਫੜੇ ਇੱਕ ਪਾਰਦਰਸ਼ੀ ਵਜਨਦਾਰ ਲਿਫਾਫੀ ਨੂੰ ਜਮੀਨ ਤੇ ਸੁੱਟ ਕੇ ਪਿੱਛੇ ਨੂੰ ਤੁਰਨ ਲੱਗਾ। ਜਿਸ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਉਂਕਾਰ ਸਿੰਘ ਪੁੱਤਰ ਮੋਹਣ ਲਾਲ ਵਾਸੀ ਪਿੰਡ ਜੰਡਿਆਲਾ ਦੱਸ਼ਿਆ। ਉਸ ਵੱਲੋਂ ਸੁਟੇ ਪਾਰਦਰਸ਼ੀ ਲਿਫਾਫਿਆਂ ਨੂੰ ਚੈਕ ਕਰਨ ਤੇ 6 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਕਥਿਤ ਮੁਲਜ਼ਮ ਖਿਲਾਫ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। - 3 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ ਪੁਲਿਸ ਨੇ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਬਲਾਚੌਰ ਵਿਖੇ ਦਰਜ਼ ਮਾਮਲੇ ਅਨੁਸਾਰ ਏਐੱਸਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਮੇਨ ਚੌਂਕ ਤੋਂ ਭੁਲੇਖਾ ਚੌਂਕ ਬਲਾਚੌਰ ਵੱਲ ਨੂੰ ਜਾ ਰਹੇ ਸੀ। ਤਾਂ ਜਦੋਂ ਪੁਲਿਸ ਪਾਰਟੀ ਲੱਕੜ ਮੰਡੀ ਦੇ ਸਾਹਮਣੇ ਕੱਚੇ ਰਸਤੇ ਤੇ ਥੋੜਾ ਅੱਗੇ ਪੁੱਜੀ ਤਾਂ ਸਾਹਮਣੇ ਇੱਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਹੱਥ ਵਿੱਚੋ ਕੋਈ ਚੀਜ਼ ਹੇਠਾਂ ਸੁੱਟ ਦਿੱਤੀ। ਜਿਸ ਨੂੰ ਸ਼ੱਕ ਹੋਣ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਸ ਨੇ ਆਪਣਾ ਨਾਂਅ ਰਣਜੀਤ ਸਿੰਘ ਉਰਫ ਮੱਖਣ ਪੁੱਤਰ ਸੁੱਚਾ ਸਿੰਘ ਵਾਸੀ ਬੂਲੇਵਾਲ ਅਤੇ ਸੁੱਟੀ ਹੋਈ ਚੀਜ ਨੂੰ ਹੈਰੋਇਨ ਦੱਸਿਆ। ਜਿਸ ਨੂੰ ਚੈੱਕ ਕਰਨ ਤੇ 3 ਗ੍ਰਾਮ ਹੈਰੋਇਨ ਸਮੇਤ ਪਾਰਦਰਸ਼ੀ ਲਿਫਾਫੀ ਬ੍ਰਾਮਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। - 2 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ ਪੁਲਿਸ ਨੇ ਇਕ ਵਿਅਕਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਬਲਾਚੌਰ ਵਿਖੇ ਦਰਜ਼ ਮਾਮਲੇ ਅਨੁਸਾਰ ਏਐੱਸਆਈ ਭੂਸ਼ਣ ਲਾਲ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਮੇਨ ਚੌਕ ਬਲਾਚੌਰ ਤੋਂ ਕੰਗਣਾ ਪੁਲ ਸਾਈਡ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਸ਼ਨੀ ਦੇਵ ਮੰਦਰ ਵਾਲੇ ਰਸਤੇ ਪਾਸ ਪਹੁੰੰਚੀ ਤਾਂ ਇੱਕ ਵਿਅਕਤੀ ਸ਼ਨੀ ਦੇਵ ਮੰਦ ਸਾਈਡ ਤੋਂ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਆਪਣੀ ਪਹਿਨੀ ਪੈਟ ਦੀ ਜੇਬ ਵਿੱਚੋਂ ਇੱਕ ਪਾਰਦਰਸ਼ੀ ਲਿਫਾਫੀ ਕੱਢ ਕੇ ਨੇੜੇ ਘਾਹ ਫੁਸ ਵਿਚ ਸੁੱਟ ਦਿੱਤੀ। ਜਿਸ ਤੇ ਸ਼ੱਕ ਹੋਣ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ ਅਤੇ ਉਸ ਵੱਲੋਂ ਸੁੱਟੀ ਹੋਈ ਚੀਜ ਬਾਰੇ ਪੁਛਿਆ। ਜਿਸ ਨੇ ਆਪਣਾ ਨਾਂਅ ਜਤਿੰਦਰ ਪਾਲ ਸਿੰਘ ਉਰਫ ਛਿੰਦੂ ਪੁੱਤਰ ਹਰਬੰਸ ਸਿੰਘ ਵਾਸੀ ਪਨਿਆਲੀ ਕਲਾਂ ਦੱਸਿਆ। ਉਸ ਵੱਲੋਂ ਸੁੱਟੀ ਲਿਫਾਫੀ ਵਿਚੋਂ 2 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।