ਪੱਤਰ ਪੇ੍ਰਰਕ, ਬਲਾਚੌਰ : ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਮੋਟਰਸਾਈਕਲ ਚਾਲਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸਦਰ ਬਲਾਚੌਰ ਦੇ ਏਐੱਸਆਈ ਸੰਦੀਪ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਮਹਿੰਦਪੁਰ ਤੋਂ ਪਿੰਡ ਦੀ ਗਰਾਊਂਡ ਵੱਲ ਜਾ ਰਹੇ ਸੀ ਤਾਂ ਇਕ ਨੌਜਵਾਨ ਮੋਟਰਸਾਈਕਲ ਬੜੀ ਤੇਜ਼ ਰਫ਼ਤਾਰ ਨਾਲ ਆਇਆ ਜੋ ਸਾਹਮਣੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਮੋਟਰਸਾਈਕਲ ਦੀਆਂ ਬਰੇਕਾਂ ਮਾਰ ਕੇ ਪਿਛੇ ਨੂੰ ਮੁੜਨ ਲੱਗਾ ਤਾਂ ਮੋਟਰਸਾਈਕਲ ਬੇਕਾਬੂ ਹੋ ਕੇ ਸਲਿੱਪ ਹੋ ਧਰਤੀ 'ਤੇ ਡਿੱਗ ਪਿਆ। ਪੁਲਿਸ ਵੱਲੋਂ ਨੌਜਵਾਨ ਨੂੰ ਕਾਬੂ ਕਰਕੇ ਉਸ ਦਾ ਨਾਂਅ ਪਤਾ ਪੱੁਿਛਆ ਤਾਂ ਉਸ ਨੇ ਆਪਣਾ ਨਾਂਅ ਦੀਪਕ ਮਹੇ ਪੁੱਤਰ ਪਰਮਜੀਤ ਸਿੰਘ ਵਾਸੀ ਦਿਆਲਾ ਦੱਸਿਆ। ਡਿੱਗੇ ਹੋਏ ਮੋਟਰ ਸਾਈਕਲ ਨੂੰ ਚੁੱਕ ਕੇ ਚੈੱਕ ਕੀਤਾ ਤਾਂ ਮੋਟਰਸਾਈਕਲ ਦੇ ਹੈਂਡਲ ਨਾਲ ਟੰਗੇ ਲਿਫ਼ਾਫ਼ੇ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕਥਿਤ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।