ਯੂਨੀਅਨ ਬਜਟ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ
ਯੂਨੀਅਨ ਬਜਟ 'ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ
Publish Date: Fri, 20 Feb 2026 05:10 PM (IST)
Updated Date: Sat, 21 Feb 2026 04:06 AM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਕਾਮਰਸ, ਇਕਨਾਮਿਕਸ ਵਿਭਾਗ ਅਤੇ ਸੰਸਥਾ ਦੇ ਆਈਆਈਸੀ ਸੈੱਲ ਵੱਲੋਂ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਯੂਨੀਅਨ ਬਜਟ 2026-27 ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਕੇਂਦਰੀ ਬਜਟ ਦੀਆਂ ਮੁੱਖ ਵਿਸ਼ੇਸ਼ਤਾਵਾਂ ਅਤੇ ਆਰਥਿਕ ਨੀਤੀਆਂ ਬਾਰੇ ਜਾਣੂ ਕਰਵਾਉਣਾ ਸੀ।।ਰਿਸੋਰਸ ਪਰਸਨ ਪ੍ਰੋ. ਰਵਿੰਦਰ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਸਿਹਤ, ਸੁਰੱਖਿਆ, ਸਿੱਖਿਆ, ਖੇਤੀਬਾੜੀ, ਉਦਯੋਗ ਅਤੇ ਆਵਾਜਾਈ ਖੇਤਰਾਂ ਲਈ ਵੱਡੇ ਪੱਧਰ ’ਤੇ ਰਾਸ਼ੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵੀਆਂ ਯੋਜਨਾਵਾਂ ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਆਰਥਿਕ ਵਿਕਾਸ ਨੂੰ ਗਤੀ ਦੇਣ ਵਿਚ ਮਦਦਗਾਰ ਸਾਬਤ ਹੋਣਗੀਆਂ। ਉਨ੍ਹਾਂ ਇਹ ਵੀ ਜਿਕਰ ਕੀਤਾ ਕਿ ਬਜਟ ਵਿਚ ਨੌਜਵਾਨਾਂ ਅਤੇ ਸਟਾਰਟਅਪ ਲਈ ਖਾਸ ਪ੍ਰਬੰਧ ਕੀਤੇ ਗਏ ਹਨ। ਜਿਸ ਨਾਲ ਆਤਮ ਨਿਰਭਰ ਭਾਰਤ ਦੇ ਸੁਪਨੇ ਨੂੰ ਮਜ਼ਬੂਤੀ ਮਿਲੇਗੀ। ਬਜਟ ਦੇ ਸੰਬੰਧ ਵਿਚ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਪ੍ਰਸ਼ਨਾਂ ਦੇ ਉੱਤਰ ਵੀ ਸਰਲ ਭਾਸ਼ਾ ਵਿਚ ਦਿੱਤੇ ਗਏ। ਇਸ ਮੌਕੇ ਪ੍ਰੋ. ਵਰਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਬਜਟ ਸਿਰਫ਼ ਸਰਕਾਰ ਦਾ ਹੀ ਨਹੀਂ, ਸਗੋਂ ਹਰ ਘਰ ਅਤੇ ਵਿਅਕਤੀ ਲਈ ਵੀ ਮਹੱਤਵਪੂਰਨ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੀ ਆਮਦਨ ਅਤੇ ਖਰਚ ਦਾ ਸਹੀ ਹਿਸਾਬ ਰੱਖਣ ਅਤੇ ਭਵਿੱਖ ਦੀ ਯੋਜਨਾ ਬਣਾਉਣ ਲਈ ਆਰਥਿਕ ਸੂਝ-ਬੂਝ ਵਿਕਸਿਤ ਕਰਨ। ਕਾਲਜ ਦੇ ਪ੍ਰਿੰ. ਡਾ. ਰਣਜੀਤ ਸਿੰਘ ਨੇ ਕਾਮਰਸ, ਇਕਨਾਮਿਕਸ ਵਿਭਾਗ ਅਤੇ ਆਈਆਈਸੀ ਸੈੱਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਵਿਦਿਆਰਥੀਆਂ ਲਈ ਦੇਸ਼ ਦੀ ਆਰਥਿਕ ਨੀਤੀ ਅਤੇ ਬਜਟ ਪ੍ਰਕਿਰਿਆ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਤਾਂ ਜੋ ਉਹ ਭਵਿੱਖ ਵਿਚ ਜ਼ਿੰਮੇਵਾਰ ਨਾਗਰਿਕ ਬਣ ਸਕਣ।।ਵਰਕਸ਼ਾਪ ਦੌਰਾਨ ਵਿਦਿਆਰਥੀਆਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਗੁਰਸ਼ਾਨ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।