ਖੁੱਲ੍ਹੇ ਸੁਣਵਾਈ ਕੈਂਪ ਲੋਕਾਂ ਲਈ ਹੋ ਰਹੇ ਲਾਹੇਵੰਦ : ਸੁਨੀਤਾ ਸ਼ਰਮਾ ਖੁੱਲੇ ਸੁਣਵਾਈ ਕੈਂਪ ਲੋਕਾਂ ਲਈ ਹੋ ਰਹੇ ਲਾਹੇਵੰਦ-ਸੁਨੀਤਾ ਸ਼ਰਮਾ
Publish Date: Sun, 23 Aug 2026 03:45 PM (IST)
Updated Date: Sun, 23 Aug 2026 03:48 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਚੰਡੀਗੜ੍ਹ ਵੱਲੋਂ ਲਗਾਏ ਜਾ ਰਹੇ ਖੁੱਲੇ ਸੁਣਵਾਈ ਕੈਂਪ (ਓਪਨ ਹੇਰਿੰਗ ਕੈਂਪ ਸੀਟਿੰਗ) ਲਾਹੇਬੰਦ ਸਾਬਤ ਹੋ ਰਹੇ ਹਨ। ਸੁਨੀਤਾ ਚੈਰੀਟੇਬਲ ਹਸਪਤਾਲ ਬਲਾਚੌਰ ਦੀ ਮੈਨੇਜਿੰਗ ਡਾਇਰੈਕਟਰ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਕੋਰ ਕਮੇਟੀ ਮੈਂਬਰ ਸੁਨੀਤਾ ਸ਼ਰਮਾ ਨੇ ਕਿਹਾ ਕਿ ਬੀਤੇ ਦਿਨ ਕਰਵਾਏ ਖੁੱਲ੍ਹੇ ਸੁਣਵਾਈ ਕੈਂਪ ਚ ਲੋਕਾਂ ਵੱਲੋ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਇਸ ਕੈਂਪ ਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੁੱਖ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸੈਂਟੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਦੇ ਨਾਲ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀਆਂ ਸਮੂਹ ਐਨਜੀਓ, ਕੋਰ ਕਮੇਟੀ ਮੈਂਬਰਾਂ, ਯੁੱਧ ਨਸ਼ਿਆ ਵਿਰੁੱਧ ਦੀਆਂ ਸਮੁੱਚੀਆਂ ਟੀਮਾਂ, ਜ਼ਿਲ੍ਹਾ ਅਧਿਕਾਰੀ, ਸਬ ਡਵੀਜ਼ਨ ਪੱਧਰ ਦੇ ਅਧਿਕਾਰੀ, ਪੁਲਿਸ ਅਧਿਕਾਰੀ, ਪਿੰਡਾਂ ਦੇ ਸਰਪੰਚ, ਨੰਬਰਦਾਰਾਂ ਸਮੇਤ ਹਰ ਵਿਭਾਗ ਦੇ ਅਧਿਕਾਰੀ ਪਹੁੰਚੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਕਾਰਗਰ ਬਣਾਉਣ ਚ ਲੋਕਾਂ ਨੂੰ ਬਣਦਾ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ ਗਈ। ਉਨ੍ਹਾਂ ਇਸ ਸਮਾਗਮ ਵਿਚ ਸ਼ਾਮਲ ਹੋਏ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਅਤੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।