ਵਿਦਿਆਰਥੀਆਂ ਦਾ ਵਿੱਦਿਅਕ ਟੂਰ ਕਰਵਾਇਆ
ਵਿਦਿਆਰਥੀਆਂ ਦਾ ਵਿੱਦਿਅਕ ਟੂਰ ਕਰਵਾਇਆ
Publish Date: Sat, 24 Jan 2026 04:30 PM (IST)
Updated Date: Sun, 25 Jan 2026 04:04 AM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ ਪੀਐੱਮ ਸ਼੍ਰੀ ਸਕੀਮ ਵੱਲੋਂ ਸੰਚਾਲਿਤ ਸਕੂਲ ਟਵਿਨਿੰਗ ਪ੍ਰੋਗਰਾਮ ਦੀ ਯੋਜਨਾ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਦੀ ਨੌਰਵੁੱਡ ਸਕੂਲ ਚਾਹਲ ਦਾ ਵਿੱਦਿਅਕ ਦੌਰਾ ਕੀਤਾ, ਜਿਸ ਦਾ ਉਦੇਸ਼ ਵੱਖ-ਵੱਖ ਅਧਿਆਪਨ ਸਿਖਲਾਈ ਵਿਧੀਆਂ ਦੇ ਨਾਲ-ਨਾਲ ਦੀ ਨੌਰਵੁੱਡ ਸਕੂਲ ’ਚ ਅਪਣਾਏ ਗਏ ਵਧੀਆ ਅਭਿਆਸਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਸਕੂਲ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀ, ਸ਼ੂਟਿੰਗ ਰੇਂਜ ਤੇ ਵੱਖ-ਵੱਖ ਖੇਡ ਦੇ ਮੈਦਾਨਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੇ ਅਧਿਆਪਕਾਂ ਨੇ ਕਲਾਸਰੂਮਾਂ ਅਧਿਆਪਨ ਤੇ ਡਿਜੀਟਲ ਸਰੋਤਾਂ ਜਿਵੇਂ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤੇ ਆਡੀਓ ਸਪੀਚ ਲੈਬ (ਏਐੱਸ ਲੈਬ) ਨੂੰ ਅਜੋਕੇ ਸਮੇਂ ’ਚ ਕਿਸ ਤਰ੍ਹਾਂ ਵਰਤਿਆ ਜਾ ਸਕਦਾ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮੋਹਿਤ ਕੁਮਾਰ ਨੇ ਕਿਹਾ ਕਿ ਇਸ ਟੂਰ ਨੇ ਸਰਕਾਰੀ ਤੇ ਨਿੱਜੀ ਸਕੂਲਾਂ ਵਿਚਕਾਰ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਹੈ। ਸਕੂਲ ਮੈਨੇਜਮੈਂਟ ਨੇ ਆਏ ਹੋਏ ਸਟਾਫ਼ ਮੈਂਬਰਾਂ ਦਾ ਸਵਾਗਤ ਕੀਤਾ।