ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ
ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ
Publish Date: Tue, 24 Feb 2026 05:11 PM (IST)
Updated Date: Wed, 25 Feb 2026 04:04 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਬੀਐਲਐਮ ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ ਅਨੁਸਾਰ ਕਾਲਜ ਦੇ ਸੋਸ਼ਲ ਸਾਇੰਸਿਜ਼ ਫੋਰਮ ਦੀ ਇੰਚਾਰਜ ਡਾ. ਰੂਬੀ ਬਾਲਾ ਦੀ ਰਹਿਨੁਮਾਈ ਵਿਚ ਇੱਕ ਦਿਨਾਂ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਕੀਤਾ। ਜਿਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਬੱਚਿਆਂ ਦੀ ਸੁਰੱਖਿਆ, ਅਧਿਕਾਰਾਂ ਸੰਬੰਧੀ ਕਾਨੂੰਨਾਂ ਅਤੇ ਜਾਗਰੂਕਤਾ ਪ੍ਰਦਾਨ ਕਰਨਾ ਸੀ। ਕਾਲਜ ਦੀ ਪ੍ਰਿੰ. ਤਰਨਪ੍ਰੀਤ ਕੌਰ ਵਾਲੀਆ ਨੇ ਦੱਸਿਆ ਕਿ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੇ ਮਹੱਤਵਪੂਰਨ ਵਿਸ਼ਿਆਂ ਤੇ ਆਪਣੇ ਵਿਚਾਰ ਸਾਂਝੇ ਕੀਤੇ। ਵਕਤਾ ਕੰਜਨ ਅਰੋੜਾ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨਵਾਂਸ਼ਹਿਰ ਨੇ ਜੂਵੈਨਾਈਲ ਜਸਟਿਸ ਐਕਟ 2021 ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਬੱਚਿਆਂ ਦੀ ਦੇਖਭਾਲ ਤੇ ਸੁਰੱਖਿਆ ਸੰਬੰਧੀ ਕਾਨੂੰਨੀ ਪ੍ਰਾਵਧਾਨਾਂ ਨੂੰ ਸਮਝਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੂਵੈਨਾਈਲ ਪੁਲਿਸ ਯੂਨਿਟ, ਚਾਈਲਡ ਵੈਲਫੇਅਰ ਪੁਲਿਸ ਅਫਸਰ ਅਤੇ ਸੰਸ਼ੋਧਨ ਐਕਟ 2021 ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।।ਵਕਤਾ ਵਿਜੈ ਰਾਣਾ ਪੀਐੱਲਵੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੋਕਸੋ ਐਕਟ 2012 ਅਤੇ 2015 ਸੰਬੰਧੀ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਯੌਨ ਸ਼ੋਸ਼ਣ ਤੋਂ ਬਚਾਉਣ ਲਈ ਬਣੇ ਕਾਨੂੰਨਾਂ ਅਤੇ ਸ਼ਿਕਾਇਤ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਯੌਨ ਉਤਪੀੜਨ, ਅਸ਼ਲੀਲ ਤੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ, ਗਲਤ ਇਸ਼ਾਰੇ, ਗੁੱਡ ਟੱਚ ਅਤੇ ਬੈਡ ਟੱਚ, ਪੋਕਸੋ ਐਕਟ ਧਾਰਾ 8 ਅਤੇ ਧਾਰਾ 6 ਬਾਰੇ ਜਾਣਕਾਰੀ ਦਿੱਤੀ। ਵਕਤਾ ਸੋਨੀਆ ਅੰਗਰਿਸ਼ ਚੇਅਰਪਰਸਨ ਚਾਈਲਡ ਵੈਲਫੇਅਰ ਕਮੇਟੀ ਨਵਾਂਸ਼ਹਿਰ ਨੇ ਬੱਚਿਆਂ ਦੇ ਅਧਿਕਾਰਾਂ ਬਾਰੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਆ, ਸਿੱਖਿਆ ਅਤੇ ਸਨਮਾਨ ਪੂਰਵਕ ਜੀਵਨ ਜਿਊਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਅਧਿਕਾਰ ਉਹ ਮੂਲ ਹੱਕ ਹਨ। ਜੋ ਹਰ ਬੱਚੇ ਨੂੰ ਜਨਮ ਤੋਂ ਪ੍ਰਾਪਤ ਹੁੰਦੇ ਹਨ। ਇਹ ਅਧਿਕਾਰ ਸੰਯੁਕਤ ਰਾਸ਼ਟਰ ਬਾਲ ਅਧਿਕਾਰ ਕਨਵੈਂਸ਼ਨ (ਯੂਐੱਨਸੀਆਰਸੀ) ਅਤੇ ਭਾਰਤੀ ਕਾਨੂੰਨਾਂ ਅਧੀਨ ਸੁਰੱਖਿਅਤ ਹਨ। ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਮਾਪਿਆਂ, ਅਧਿਆਪਕਾਂ, ਸਮਾਜ ਅਤੇ ਸਰਕਾਰ ਦੀ ਸਾਂਝੀ ਜ਼ਿੰਮੇਵਾਰੀ ਹੈ। ਪੋਕਸੋ ਐਕਟ 2015 ਦੀ ਕਿਤਾਬਾਂ ਵੀ ਵੰਡੀਆਂ।।ਅੰਤ ਵਿਚ ਕਾਲਜ ਵੱਲੋਂ ਸਾਰੇ ਬੁਲਾਰਿਆਂ ਦਾ ਧੰਨਵਾਦ ਕੀਤਾ। ਇਸ ਤਰ੍ਹਾਂ ਦੇ ਜਾਗਰੂਕ ਪ੍ਰੋਗਰਾਮ ਭਵਿੱਖ ਵਿਚ ਵੀ ਕਰਵਾਉਣ ਦਾ ਭਰੋਸਾ ਦਿੱਤਾ।