- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਉਟਸੋਰਸ ਮੁਲਾਜਮ 8 ਨੂੰ ਵਿੱਤ ਮੰਤਰੀ ਦੇ ਸ਼ਹਿਰ ਦਿੜ੍ਹਬਾ ਵਿਖੇ ਦੇਣਗੇ ਧਰਨਾ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ. 23 ਦੀ ਬੰਗਾ ਬਰਾਂਚ ਦੀ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿਚ 8 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸ਼ਹਿਰ ਦਿੜ੍ਹਬਾ ਵਿਚ ਦਾਣਾ ਮੰਡੀ ਵਿਖੇ ਧਰਨਾ ਦੇਣ ਦੇ ਫੈਸਲੇ ਨੂੰ ਪੂਰਾ ਕਰਨ ਦਾ ਐਲਾਨ ਕੀਤਾ। ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਨੇ ਦੱਸਿਆ ਕਿ 29 ਸਤੰਬਰ ਨੂੰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੀ ਯੂਨੀਅਨ ਨਾਲ ਹੋਈ ਮੀਟਿੰਗ ਵਿਚ ਸੀਵਰੇਜ ਬੋਰਡ ਦੇ ਉੱਚ ਅਧਿਕਾਰੀ ਵੀ ਸ਼ਾਮਲ ਸਨ। ਵਿੱਤ ਮੰਤਰੀ ਵੱਲੋਂ ਸੀਵਰੇਜ ਬੋਰਡ ਦੇ ਅਧਿਕਾਰੀਆ ਨੂੰ ਆਦੇਸ਼ ਕੀਤੇ ਸਨ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਬੀਓਡੀ ਦੀ ਮੀਟਿੰਗ ਵਿਚ ਮਤਾ ਪਾਸ ਕਰਕੇ ਸਿੱਧਾ ਕੰਟਰੈਕਟ ਤੇ ਕੀਤਾ ਜਾਵੇ। ਜਿਸ ਤੋਂ ਬਾਅਦ 30 ਸਤੰਬਰ ਨੂੰ ਚੰਡੀਗੜ੍ਹ ਵਿਖੇ ਬੀਓਡੀ ਦੀ ਮੀਟਿੰਗ ਹੋਈ। ਜਿਸ ਵਿਚ ਇਹ ਏਜੰਡਾ ਪਾਸ ਕਰਨ ਤੋ ਬਾਅਦ 7 ਅਕਤੂਬਰ ਤੱਕ ਸਿੱਧਾ ਸੀਵਰੇਜ ਬੋਰਡ ਦੇ ਕੰਟਰੈਕਟ