ਪੋਲੀਟੈਕਨਿਕ ਇਨੋਵੇਸ਼ਨ ਚੈਲੇਂਜ ’ਚ ਦੋਆਬਾ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਭਾਗੀਦਾਰੀ ਪੰਜਾਬ ਪੋਲੀਟੈਕਨਿਕ ਇਨੋਵੇਸ਼ਨ ਚੈਲੇਂਜ ਵਿਚ ਦੋਆਬਾ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਭਾਗੀਦਾਰੀ
Publish Date: Fri, 13 Nov 2026 05:55 PM (IST)
Updated Date: Fri, 13 Nov 2026 05:57 PM (IST)
ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ : ਦੋਆਬਾ ਪੋਲੀਟੈਕਨਿਕ ਕਾਲਜ ਰਾਹੋਂ ਵੱਲੋਂ ਪੰਜਾਬ ਪੋਲੀਟੈਕਨਿਕ ਇਨੋਵੇਸ਼ਨ ਚੈਲੇਂਜ 2026–27 ਵਿਚ ਮਾਣ ਨਾਲ ਭਾਗ ਲਿਆ। ਇਹ ਮੁਕਾਬਲਾ ਸਰਕਾਰੀ ਪੋਲੀਟੈਕਨਿਕ ਕਾਲਜ (ਲੜਕੀਆਂ) ਜਲੰਧਰ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਨੇ ਪੋਲੀਟੈਕਨਿਕ ਦੇ ਵਿਦਿਆਰਥੀਆਂ ਨੂੰ ਆਪਣੇ ਨਵੀਨਤਮ ਵਿਚਾਰਾਂ, ਤਕਨੀਕੀ ਹੁਨਰਾਂ, ਰਚਨਾਤਮਕਤਾ ਅਤੇ ਸਮੱਸਿਆਵਾਂ ਦੇ ਹੱਲ ਲੱਭਣ ਦੀ ਯੋਗਤਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਸ਼ਾਨਦਾਰ ਮੰਚ ਪ੍ਰਦਾਨ ਕੀਤਾ। ਕਾਲਜ ਵੱਲੋਂ ਇਸ ਮੁਕਾਬਲੇ ਵਿਚ ਦੋ ਟੀਮਾਂ ਨੇ ਭਾਗ ਲਿਆ ਅਤੇ ਵਿਹਾਰਕ ਉਪਯੋਗਤਾ ਤੇ ਭਵਿੱਖ ਦੀਆਂ ਤਕਨੀਕੀ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਨਵੀਨਤਮ ਪ੍ਰੋਜੈਕਟ ਪੇਸ਼ ਕੀਤੇ। ਇਨ੍ਹਾਂ ਟੀਮਾਂ ਨੂੰ ਇੰਜ. ਜਸਪ੍ਰੀਤ ਸਿੰਘ ਹੀਰ ਮੁਖੀ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਅਤੇ ਇੰਜੀ. ਕੈਸਰ ਸਲੀਮ ਮੁਖੀ ਸਿਵਲ ਇੰਜੀਨੀਅਰਿੰਗ ਵਿਭਾਗ ਵੱਲੋਂ ਮਾਰਗਦਰਸ਼ਨ ਅਤੇ ਪ੍ਰੇਰਣਾ ਦਿੱਤੀ। ਮੁਕਾਬਲੇ ਵਿਚ ਭਾਗ ਲੈਣ ਵਾਲੀਆਂ ਟੀਮਾਂ ਅਤੇ ਉਨ੍ਹਾਂ ਦੇ ਪ੍ਰੋਜੈਕਟਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ: ਟੀਮ 1: ਈ-ਵੇਸਟ ਇਲੈਕਟ੍ਰਾਨਿਕ ਕਿੱਟ ਰਾਹੁਲ ਲਾਲ ਇਲੈਕਟ੍ਰੀਕਲ ਇੰਜੀਨੀਅਰਿੰਗ ਪੰਜਵਾਂ ਸਮੈਸਟਰ, ਅਵਤਾਰ ਸਿੰਘ ਇਲੈਕਟ੍ਰੀਕਲ ਇੰਜੀਨੀਅਰਿੰਗ ਪੰਜਵਾਂ ਸਮੈਸਟਰ ਟੀਮ, ਠੰਡੀ ਛੱਤ ਖੇਤੀਬਾੜੀ ਖੇਤਰ ਏਕਮਜੋਤ ਸਿੰਘ ਮਕੈਨੀਕਲ ਇੰਜੀਨੀਅਰਿੰਗ ਤੀਜਾ ਸਮੈਸਟਰ, ਅਰਸ਼ਪ੍ਰੀਤ ਸਿੰਘ ਇਲੈਕਟ੍ਰੀਕਲ ਇੰਜੀਨੀਅਰਿੰਗ ਪਹਿਲਾ ਸਮੈਸਟਰ, ਜਸ਼ਨਦੀਪ ਸਿੰਘ ਸਿਵਲ ਇੰਜੀਨੀਅਰਿੰਗ ਪਹਿਲਾ ਸਮੈਸਟਰ ਦੋਵਾਂ ਟੀਮਾਂ ਨੇ ਜੱਜਾਂ ਦੇ ਅਧਿਕਾਰਤ ਪੈਨਲ ਸਾਹਮਣੇ ਪੂਰੇ ਜੋਸ਼ ਅਤੇ ਆਤਮ-ਵਿਸ਼ਵਾਸ ਨਾਲ ਆਪਣੇ ਪ੍ਰੋਜੈਕਟਾਂ ਦੀ ਪੇਸ਼ਕਾਰੀ ਕੀਤੀ। ਉਨ੍ਹਾਂ ਦੇ ਪ੍ਰੋਜੈਕਟਾਂ ਵਿਚ ਵਿਹਾਰਕ ਸਮੱਸਿਆਵਾਂ ਦੇ ਹੱਲ ਅਤੇ ਨਵੀਆਂ ਤਕਨੀਕੀ ਸੰਭਾਵਨਾਵਾਂ ਨੂੰ ਉਜਾਗਰ ਕੀਤਾ। ਜੱਜਾਂ ਵੱਲੋਂ ਵਿਦਿਆਰਥੀਆਂ ਦੇ ਵਿਚਾਰਾਂ ਦੀ ਸ਼ਲਾਘਾ ਕੀਤੀ। ਕਿਉਂਕਿ ਉਨ੍ਹਾਂ ਦੇ ਪ੍ਰੋਜੈਕਟ ਪੰਜਾਬ ਦੇ ਸਥਾਨਕ ਹਾਲਾਤਾਂ ਅਤੇ ਖੇਤੀਬਾੜੀ ਦੀਆਂ ਲੋੜਾਂ ਨਾਲ ਸੰਬੰਧਿਤ ਸਨ। ਜੱਜਾਂ ਦੀ ਇਸ ਸ਼ਲਾਘਾ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ ਅਤੇ ਉਨ੍ਹਾਂ ਦੇ ਵਿਚਾਰਾਂ ਦੀ ਵਿਹਾਰਕ ਮਹੱਤਤਾ ਤੇ ਨਵੀਨਤਮ ਸੰਭਾਵਨਾਵਾਂ ਨੂੰ ਮਾਨਤਾ ਦਿੱਤੀ। ਦੋਆਬਾ ਗਰੁੱਪ ਆਫ਼ ਕਾਲਜਿਜ਼ ਦੀ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਰਗਦਰਸ਼ਕ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੀ ਸਿਰਜਣਾਤਮਕਤਾ, ਲਗਨ ਅਤੇ ਟੀਮ ਵਰਕ ਨੇ ਸੰਸਥਾ ਦਾ ਮਾਣ ਵਧਾਇਆ। ਡਾ. ਖੁਸ਼ਨੀਤ ਕੌਰ ਬਾਠ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਰਗਦਰਸ਼ਕ ਅਧਿਆਪਕਾਂ ਨੂੰ ਇਸ ਉਤਸ਼ਾਹਪੂਰਨ ਭਾਗੀਦਾਰੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ ਦੀ ਖੋਜ ਕਰਨ, ਵਿਹਾਰਕ ਸਮੱਸਿਆਵਾਂ ਦੇ ਹੱਲ ਵਿਕਸਿਤ ਕਰਨ ਅਤੇ ਆਪਣੇ ਗਿਆਨ ਤੇ ਹੁਨਰਾਂ ਵਿਚ ਵਾਧਾ ਕਰਨ ਲਈ ਅਜਿਹੇ ਤਕਨੀਕੀ ਮੁਕਾਬਲਿਆਂ ਵਿਚ ਲਗਾਤਾਰ ਭਾਗ ਲੈਣ ਲਈ ਪ੍ਰੇਰਿਤ ਕੀਤਾ।