- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਭੰਗਲ ਖੁਰਦ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਲਖਵਿੰਦਰ ਸੋਨੂੰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਈਆਂ 70ਵੀਂਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਇੰਚਾਰਜ ਨੀਰਜ ਕੁਮਾਰੀ ਸਟੇਟ ਐਵਾਰਡੀ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਇਲ ਅੰਡਰ-14 ਲੜਕੇ ਅਤੇ ਲੜਕੀਆਂ ਦੀਆਂ ਦੋਵਾਂ ਟੀਮਾਂ ਨੇ ਜ਼ਿਲ੍ਹਾ ਪੱਧਰ ’ਤੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਖਿਡਾਰੀਆਂ ਦੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ। ਕਿੱਕ ਬਾਕਸਿੰਗ ਅੰਡਰ-14 ਲੜਕੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਾਨੀਆ, ਪ੍ਰਿਅੰਕਾ ਅਤੇ ਖੁਸ਼ਪ੍ਰੀਤ ਕੌਰ ਨੇ ਸੋਨ ਤਮਗਾ ਜਿੱਤਿਆ ਅਤੇ ਭਾਵਨਾ ਨੇ ਕਾਂਸੇ ਦਾ ਤਮਗਾ ਜਿੱਤਿਆ। ਅੰਡਰ-17 ਵੁਸ਼ੂ ਲੜਕੀਆਂ ਦੇ ਮੁਕਾਬਲਿਆਂ ਵਿਚ ਸਾਨੀਆ ਨੇ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ। ਅੰਡਰ-14 ਲੜਕਿਆਂ ਦੇ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਵੀ ਖਿਡਾਰੀਆਂ ਨੇ ਸਕੂਲ ਦਾ ਨਾਂ ਰੋਸ਼ਨ ਕਰਦਿਆਂ ਸ਼ਿਵਮ ਅਤੇ ਲਵੀਸ਼ ਨੇ ਸੋਨ ਤਮਗੇ ਜਿੱਤੇ ਅਤੇ ਹਰਸ਼ਦੀਪ, ਨਵਜੋਤ ਸਿੰਘ, ਰਿਸ਼ਵ ਕੁਮਾਰ ਅਤੇ ਵਿਸ਼ਵਾਸ ਨੇ ਸਿਲਵਰ ਮੈਡਲ ਜਿੱਤੇ। ਬਾਕਸਿੰਗ ਦੇ ਖੇਤਰ ਵਿਚ ਵੀ ਸ਼ੁੱਭਮ ਨੇ ਅੰਡਰ-17 ਵਰਗ ਵਿਚ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਇਨ੍ਹਾਂ ਵਿਅਕਤੀਗਤ ਮੁਕਾਬਲਿਆਂ ਵਿਚ ਸੱਤ ਖਿਡਾਰੀਆਂ ਨੇ ਸਟੇਟ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ।।ਨੀਰਜ ਕੁਮਾਰੀ ਸਟੇਟ ਐਵਾਰਡੀ ਵੱਲੋਂ ਵਿਦਿਆਰਥੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਵਧਾਈ ਦਿੱਤੀ ਅਤੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਅਨੀਤਾ ਚਾਵਲਾ, ਮੁਸਕਾਨ ਸ਼ਰਮਾ ਅਤੇ ਤਾਨੀਆ ਆਦਿ ਹਾਜ਼ਰ ਸਨ।