ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ਘਰ-ਘਰ ਜਨਸੰਪਰਕ ਮੁਹਿੰਮ ਨੂੰ ਮਿਲ ਰਿਹਾ ਹੁੰਗਾਰਾ : ਗੁਰਜੀਤ ਕੌਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ਘਰ ਘਰ ਜਨਸੰਪਰਕ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਗੁਰਜੀਤ ਕੌਰ
Publish Date: Sat, 10 Oct 2026 03:59 PM (IST)
Updated Date: Sat, 10 Oct 2026 04:02 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐੱਮਪੀ ਹਰਸਿਮਰਤ ਕੌਰ ਵੱਲੋਂ ਪਾਰਟੀ ਦੀ ਲੋਕ ਹਿਤੈਸ਼ੀ ਨੀਤੀਆਂ ਦੀ ਜਾਣਕਾਰੀ ਦੇਣ ਲਈ ਚਲਾਈ ਡੋਰ ਟੂ ਡੋਰ ਪ੍ਰਚਾਰ ਮੁਹਿੰਮ ਤਹਿਤ ਪਿੰਡ ਬੜਵਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ’ਤੇ ਵਿਚਾਰਾਂ ਕੀਤੀਆਂ। ਇਸ ਸਮਾਗਮ ਵਿਚ ਸ਼੍ਰੋਅਦ ਦੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਦੀ ਪਤਨੀ ਗੁਰਜੀਤ ਕੌਰ ਨੇ ਪਿੰਡ ਵਾਸੀਆਂ ਅਤੇ ਔਰਤਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਇਹ ਅਕਾਲੀ ਦਲ ਦੀ ਇਕ ਵੱਡੀ ਜਨਸੰਪਰਕ ਮੁਹਿੰਮ ਹੈ। ਜਿਸ ਤਹਿਤ ਪਾਰਟੀ ਲੀਡਰਸ਼ਿਪ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੀ ਹੈ ਅਤੇ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਲੋਕਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਮਾਵਾਂ ਧੀਆਂ ਇਨਸਾਫ ਯਾਤਰਾ ਵੀ ਕੱਢੀ ਜਾ ਰਹੀ ਹੈ। ਇਸੇ ਤਰ੍ਹਾਂ ਭਰਤੀ ਅਤੇ ਮੈਂਬਰਸ਼ਿਪ ਮੁਹਿੰਮ ਵੀ ਚਲਾਈ ਜਾ ਰਹੀ ਹੈ। ਜਿਸ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾਹੈ। ਉਨ੍ਹਾਂ ਕਿਹਾ ਕਿ ਲੋਕ ਆਪ ਸਰਕਾਰ ਤੋਂ ਬਹੁਤ ਦੁੱਖੀ ਹਨ ਅਤੇ 2027 ਦੀਆਂ ਚੋਣਾਂ ਵਿਚ ਇਸ ਸਰਕਾਰ ਨੂੰ ਚਲਦਾ ਕਰਨ ਦਾ ਮਨ ਬਣਾ ਰਹੀਆਂ ਹਨ। ਇਸ ਮੌਕੇ ਪਰਮਜੀਤ ਕੌਰ ਜਨਰਲ ਸਕੱਤਰ, ਔਰਬਜੋਤ ਸਿੰਘ ਗਰੇਵਾਲ, ਬਲਵਿੰਦਰ ਸਿੰਘ ਬੜਵਾ ਪੰਜ, ਬਲਜੀਤ ਕੌਰ, ਸਰਜੀਤ ਕੌਰ, ਕੁਲਵਿੰਦਰ ਕੌਰ, ਹਰਭਜਨ ਕੌਰ, ਕਮਲਜੀਤ ਕੌਰ, ਪ੍ਰੀਤਪਾਲ ਕੌਰ, ਅੰਜਲੀ, ਆਸ਼ਾ ਰਾਣੀ, ਸੁਰਿੰਦਰ ਕੌਰ, ਤਰਸੇਮ ਕੌਰ, ਕੁਲਵੰਤ ਕੌਰ, ਸਾਬਕਾ ਸਰਪੰਚ ਹਰਨੇਕ ਸਿੰਘ ਬੜਵਾ ਸਕੱਤਰ ਜਨਰਲ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।