ਪੰਚਾਇਤ ਨੂੰ ਸਰਬਸੰਮਤੀ ਨਾਲ ਚੁਣੇ ਜਾਣ ਉਪਰੰਤ ਮਿਲਿਆ 5 ਲੱਖ ਦਾ ਚੈੱਕ
ਪੰਚਾਇਤ ਨੂੰ ਸਰਬਸੰਮਤੀ ਨਾਲ ਚੁਣੇ ਜਾਣ ਉਪਰੰਤ ਮਿਲਿਆ 5 ਲੱਖ ਦਾ ਚੈੱਕ
Publish Date: Tue, 24 Feb 2026 05:05 PM (IST)
Updated Date: Wed, 25 Feb 2026 04:04 AM (IST)

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀਆਂ ਪੰਚਾਇਤੀ ਚੋਣਾਂ ਦੌਰਾਨ ਸਰਬਸੰਮਤੀ ਦੀ ਸਿਆਸਤ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਵਾਅਦਾ ਅਮਲੀ ਰੂਪ ਵਿਚ ਪੂਰਾ ਹੋਇਆ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਖੁਰਦਾਂ ਦੀ ਪੰਚਾਇਤ ਨੂੰ 5 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਦਾ ਚੈੱਕ ਸੌਂਪਿਆ।।ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਪਿੰਡਾਂ ਵਿਚ ਆਪਸੀ ਭਾਈਚਾਰਕ ਸਾਂਝ ਅਤੇ ਵਿਕਾਸ ਦੀ ਇੱਕ ਨਵੀਂ ਮਿਸਾਲ ਹਨ।।ਹਲਕਾ ਬਲਾਚੌਰ ਦੀਆਂ ਕੁੱਲ 88 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਜਿਨ੍ਹਾਂ ਵਿਚੋਂ 3 ਪੰਚਾਇਤਾਂ ਨੂੰ ਪਹਿਲਾਂ ਹੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਹ 5 ਲੱਖ ਰੁਪਏ ਦੀ ਰਾਸ਼ੀ ਪਿੰਡ ਦੀਆਂ ਗਲੀਆਂ, ਨਾਲੀਆਂ ਅਤੇ ਹੋਰ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਪਾਰਦਰਸ਼ੀ ਤਰੀਕੇ ਨਾਲ ਵਰਤੀ ਜਾਵੇਗੀ। ਵਿਧਾਇਕਾ ਨੇ ਦੱਸਿਆ ਕਿ ਮੁੱਖ ਮੰਤਰੀ ਦਾ ਮੁੱਖ ਮਨੋਰਥ ਪਿੰਡਾਂ ਵਿਚੋਂ ਧੜੇਬੰਦੀ ਅਤੇ ਸਿਆਸੀ ਕੜਵਾਹਟ ਨੂੰ ਖ਼ਤਮ ਕਰਨਾ ਹੈ। ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਸਾਡੀ ਸਰਕਾਰ ਹਰੇਕ ਪਿੰਡ ਨੂੰ ਮਾਡਲ ਪਿੰਡ ਬਣਾਉਣ ਲਈ ਵਚਨਬੱਧ ਹੈ। ਪਿੰਡ ਵਾਸੀਆਂ ਨੇ ਧੜੇਬੰਦੀ ਤੋਂ ਉੱਪਰ ਉੱਠ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ਼ ਤਰੱਕੀ ਚਾਹੁੰਦੇ ਹਨ। ਸਰਕਾਰ ਵੱਲੋਂ।ਵਿਕਾਸ ਕਾਰਜਾਂ ਲਈ ਫੰਡਾਂ ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡ ਦੀ ਪੰਚਾਇਤ ਅਤੇ ਨਿਵਾਸੀਆਂ ਨੇ ਪੰਜਾਬ ਦੀ ਆਪ ਸਰਕਾਰ ਅਤੇ ਹਲਕਾ ਵਿਧਾਇਕਾ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਕੁਲਵੰਤ ਸਿੰਘ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।