ਬੰਗਾ ਵਿਖੇ ਮਾਪਿਆਂ ਦੀ ਵਰਕਸ਼ਾਪ ਲਗਾਈ
ਬੰਗਾ ਵਿਖੇ ਮਾਪਿਆਂ ਦੀ ਵਰਕਸ਼ਾਪ ਲਗਾਈ
Publish Date: Sat, 07 Feb 2026 05:16 PM (IST)
Updated Date: Sat, 07 Feb 2026 05:17 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੇ ਅਨੁਸਾਰ ਅਨੀਤਾ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਲਖਬੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੀ ਅਗਵਾਈ ਦੇ ਹੇਠ ਸਕੂਲ ਆਫ ਐਮੀਨੈਂਸ ਬੰਗਾ ਵਿਖੇ ਪ੍ਰਿੰਸੀਪਲ ਨਰਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਲਗਾਈ ਗਈ। ਵਰਕਸ਼ਾਪ ਦੇ ਦੌਰਾਨ ਜਿੱਥੇ ਮਾਪਿਆਂ ਦੇ ਨਾਲ ਮਾਰਚ ਚ ਆਉਣ ਵਾਲੀਆਂ ਸਲਾਨਾ ਪ੍ਰੀਖਿਆਵਾਂ ਦੇ ਸਬੰਧ ਦੇ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ, ਉੱਥੇ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਾਰੇ ਵੀ ਗੱਲਬਾਤ ਕੀਤੀ ਗਈ ਅਤੇ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਸਾਨੂੰ ਸਭ ਨੂੰ ਪੰਜਾਬ ਦਾ ਪਹਿਰੇਦਾਰ ਬਣਨਾ ਪਵੇਗਾ। ਇਸ ਮੌਕੇ ਪ੍ਰਿੰ. ਨਰਿੰਦਰ ਪਾਲ ਸਿੰਘ ਅਤੇ ਲੈਕਚਰਾਰ ਅੰਮ੍ਰਿਤ ਪਾਲ ਸਿੰਘ ਵੱਲੋਂ ਸਿੱਖਿਆ ਖੇਤਰ ਵਿਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਤਹਿਤ ਜੋ ਬੇਮਿਸਾਲ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਿਦਿਆਰਥੀਆਂ ਦੀ ਮਾਨਸਿਕਤਾ ਨੂੰ ਸਮਝ ਕੇ ਹੀ ਚੱਲਣਾ ਚਾਹੀਦਾ ਹੈ ਅਤੇ ਸਾਨੂੰ ਘਰ ਵਿਚ ਵੀ ਸਕੂਲ ਵਾਂਗ ਹੀ ਵਿੱਦਿਅਕ ਮਾਹੌਲ ਦੀ ਸਿਰਜਣਾ ਕਰਨੀ ਚਾਹੀਦੀ ਹੈ। ਇਸ ਮੌਕੇ ਚੇਅਰਮੈਨ ਰਕੇਸ਼ ਕੁਮਾਰ, ਹਰਜਿੰਦਰ ਕੌਰ, ਸੋਨੀਆ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਸਮੇਤ ਸਮੂਹ ਸਟਾਫ ਮੈਂਬਰ ਅਤੇ ਬੱਚਿਆਂ ਦੇ ਮਾਂ ਬਾਪ ਹਾਜ਼ਰ ਸਨ।