ਪ੍ਰਿੰਸੀਪਲ ਦੀ ਅਗਵਾਈ ’ਚ ਮਾਪੇ-ਅਧਿਆਪਕ ਮਿਲਣੀ ਕਰਵਾਈ
ਮਾਪੇ ਅਧਿਆਪਕ ਮਿਲਣੀ ਕਰਵਾਈ
Publish Date: Thu, 12 Mar 2026 04:42 PM (IST)
Updated Date: Fri, 13 Mar 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਪਾਠਸ਼ਾਲਾ ਪਲੇਅ ਵੇਅ ਐਂਡ ਡੇਅ ਕੇਅਰ ਵਿਖੇ ਡਾਇਰੈਕਟਰ ਅਤੇ ਪ੍ਰਿੰ. ਕੰਵਲਜੀਤ ਕੌਰ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕਰਵਾਈ। ਉਨ੍ਹਾਂ ਦੱਸਿਆ ਕਿ ਮਾਪਿਆਂ ਨੂੰ ਬੱਚਿਆਂ ਦੀ ਕਾਰਗੁਜ਼ਾਰੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਸਟਾਫ ਵੱਲੋਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਜਿਸ ਨਾਲ ਬੱਚੇ ਖੇਡ ਖੇਡ ਵਿਚ ਆਸਾਨੀ ਨਾਲ ਸਿੱਖਦੇ ਹਨ। ਇਸ ਮੌਕੇ ਬੱਚਿਆਂ ਦੇ ਮਾਪਿਆਂ ਵਲੋਂ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਸਟਾਫ ਵਲੋਂ ਵੀ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਹਰਤੇਸ਼ਵਰ ਕੌਰ, ਜੱਸੀ ਕੌਰ, ਵਿਦਿਆ, ਸਰਬਜੀਤ ਕੌਰ, ਹਰਪ੍ਰੀਤ ਕੌਰ, ਕੋਮਲ ਆਦਿ ਵੀ ਹਾਜ਼ਰ ਸਨ।