ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ
ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ
Publish Date: Fri, 13 Feb 2026 04:45 PM (IST)
Updated Date: Sat, 14 Feb 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਲਾਚੌਰ : ਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਤਹਿਤ ਸਬ-ਡਵੀਜ਼ਨ ਬਲਾਚੌਰ ਦੇ ਸਕੂਲ ਆਫ਼ ਐਮੀਨੈਂਸ ਮਹਿੰਦੀਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਅਤੇ ਮਾਪਿਆਂ ਦੀ ਭਾਗੀਦਾਰੀ ਟ੍ਰੇਨਿੰਗ‘ਦਾ ਆਯੋਜਨ ਕੀਤਾ। ਜਿਸ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਪਾਲ ਬੈਂਸ, ਸਮੂਹ ਮੈਂਬਰ, ਨਗਰ ਕੌਂਸਲਰ ਪਰਮਿੰਦਰ ਭਾਟੀਆ, ਸਕੂਲ ਦੇ ਪੁਰਾਣੇ ਵਿਦਿਆਰਥੀ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਹੋਏ। ਸਕੂਲ ਮੁਖੀ ਜਗਮੋਹਣ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸਕੂਲ ਵਿਚ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਜਿਵੇਂ ਸੀਈਪੀ ਪ੍ਰੋਗਰਾਮ, ਵਿਦਿਆਰਥੀਆਂ ਦੀ ਹਾਜ਼ਰੀ ਸੁਧਾਰ, ਸਾਲ 2026-27 ਲਈ ਵੱਧ ਤੋਂ ਵੱਧ ਦਾਖਲਾ ਮੁਹਿੰਮ ਬਾਰੇ ਦੱਸਿਆ। ਬਲਵੰਤ ਸਿੰਘ ਤੇ ਵਿਜੇ ਕੁਮਾਰ ਨੇ ਕਿਹਾ ਕਿ ਬੱਚਿਆਂ ਦੇ ਉੱਜਵਲ ਭਵਿੱਖ ਲਈ ਮਾਪਿਆਂ ਦੀ ਭੂਮਿਕਾ ਸਭ ਤੋਂ ਅਹਿਮ ਹੈ। ਮਾਪਿਆਂ ਕੋਲੋਂ ਸਕੂਲ ਦੀ ਕਾਰਗੁਜ਼ਾਰੀ ਬਾਰੇ ਫੀਡਬੈਕ ਵੀ ਲਈ ਗਈ। ਸਕੂਲ ਵਿਚ ਲਾਇਬ੍ਰੇਰੀ ਕਿਤਾਬਾਂ ਦਾ ਸਟਾਲ, ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਗਏ ਸਾਇੰਸ ਅਤੇ ਸਮਾਜਿਕ ਵਿਗਿਆਨ ਦੇ ਚਾਰਟ ਤੇ ਮਾਡਲਾਂ ਦੀ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਸਨ।।ਇਸ ਮੌਕੇ ਸਕੂਲ ਦੇ ਮਿਡ-ਡੇਅ ਮੀਲ ਵਰਕਰ ਵੀ ਹਾਜ਼ਰ ਸਨ।