
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵੰਡ ਤ੍ਰਾਸਦੀ ਯਾਦਗਾਰੀ ਦਿਵਸ ਮਨਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਬੀਐੱਲਐੱਮ ਗਰਲਜ਼ ਕਾਲਜ ਵਿਖੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿਛਲੇ ਦਿਨੀਂ ਵੰਡ ਦੀ ਤ੍ਰਾਸਦੀ ਯਾਦਗਾਰੀ ਦਿਵਸ ਮਨਾਇਆ। ਜਿਸ ਦੌਰਾਨ 1947 ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਬੇਗੁਨਾਹ ਲੋਕਾਂ ਅਤੇ ਵੰਡ ਦੀ ਤ੍ਰਾਸਦੀ ਦਾ ਸੰਤਾਪ ਹੰਢਾਉਣ ਵਾਲੇ ਪਰਿਵਾਰਾਂ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਵਿਦਿਆਰਥਣਾਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ। ਜਿਨ੍ਹਾਂ ਵਿਚ ਵਿਦਿਆਰਥਣਾਂ ਨੇ ਆਪਣੇ ਸਿਰਜਣਾਤਮਕ ਪੋਸਟਰਾਂ ਰਾਹੀਂ 1947 ਦੀ ਵੰਡ ਦੀ ਤ੍ਰਾਸਦੀ, ਸ਼ਹੀਦਾਂ ਦੀਆਂ ਕੁਰਬਾਨੀਆਂ, ਦੇਸ਼ ਭਗਤੀ, ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਹ ਪ੍ਰੋਗਰਾਮ ਸੋਸ਼ਲ ਸਾਇੰਸ ਫੋਰਮ ਦੀ ਇੰਚਾਰਜ ਡਾ. ਰੂਬੀ ਬਾਲਾ ਅਤੇ ਐਨਐਸਐਸ ਇੰਚਾਰਜ ਡਾ. ਹਰਦੀਪ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ। ਉਨ੍ਹਾਂ ਵਿਦਿਆਰਥਣਾਂ ਨੂੰ 1947 ਦੀ ਵੰਡ ਨਾਲ ਜੁੜੇ ਇਤਿਹਾਸਕ ਅਤੇ ਮਨੁੱਖੀ ਪੱਖਾਂ ਬਾਰੇ ਜਾਣਕਾਰੀ ਦਿੰਦਿਆਂ ਸ਼ਾਂਤੀ, ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਪ੍ਰਿੰ. ਤਰਨਪ੍ਰੀਤ ਕੌਰ ਵਾਲੀਆ ਨੇ ਵਿਦਿਆਰਥਣਾਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਤਿਹਾਸ ਦੀਆਂ ਦੁਖਦਾਈ ਘਟਨਾਵਾਂ ਨੂੰ ਯਾਦ ਕਰਨਾ ਸਾਨੂੰ ਮਨੁੱਖਤਾ, ਸਹਿਣਸ਼ੀਲਤਾ ਅਤੇ ਆਪਸੀ ਸਦਭਾਵਨਾ ਦੀ ਮਹੱਤਤਾ ਸਮਝਾਉਂਦਾ ਹੈ।