ਪਰਵਿੰਦਰ ਮੇਨਕਾ ਅਤੇ ਕੁਲਦੀਪ ਸਿੰਘ ਬਿੱਟੂ ਕਾਂਗਰਸ ’ਚ ਸ਼ਾਮਲ
ਪਰਵਿੰਦਰ ਮੇਨਕਾ ਅਤੇ ਕੁਲਦੀਪ ਸਿੰਘ ਬਿੱਟੂ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ
Publish Date: Mon, 02 Feb 2026 03:53 PM (IST)
Updated Date: Tue, 03 Feb 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਲਾਚੌਰ : ਪਰਵਿੰਦਰ ਮੇਨਕਾ ਅਤੇ ਕੁਲਦੀਪ ਸਿੰਘ ਬਿੱਟੂ ਮੰਢਿਆਣੀ ਆਪਣੇ ਸਾਥੀਆਂ ਸਮੇਤ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ। ਇਨ੍ਹਾਂ ਨੂੰ ਅਜੇ ਮੰਗੂਪੁਰ ਨੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਏ ਨਵੇਂ ਲੋਕਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਉਨ੍ਹਾਂ ਲਈ ਹਰ ਸਮੇਂ ਹਾਜ਼ਰ ਰਹੇਗੀ। ਕਾਂਗਰਸ ਪਾਰਟੀ ’ਚ ਨਵੇਂ ਸ਼ਾਮਲ ਹੋਏ ਲੋਕਾਂ ਨੇ ਕਿਹਾ ਕਿ ਅਜੇ ਮੰਗੂਪੁਰ ਪ੍ਰਧਾਨ ਦੀ ਅਗਵਾਈ ਚ ਜ਼ਿਲ੍ਹੇ ਵਿਖੇ ਕਾਂਗਰਸ ਪਾਰਟੀ ਦੀਆਂ ਜੜ੍ਹਾਂ ਮਜ਼ਬੂਤ ਹੋ ਰਹੀਆਂ ਹਨ। ਇਸ ਮੌਕੇ ਰਾਜਿੰਦਰ ਸਿੰਘ ਸ਼ਿੰਦੀ ਦਫ਼ਤਰ ਸਕੱਤਰ, ਲਾਲ ਬਹਾਦੁਰ ਗਾਂਧੀ ਸਾਬਕਾ ਕੌਂਸਲਰ, ਕੁਲਵਿੰਦਰ ਮੰਡ ਸੋਸ਼ਲ ਮੀਡੀਆ ਇੰਚਾਰਜ, ਰਿੱਕੀ ਬਜਾਜ ਸਾਬਕਾ ਕੌਂਸਲਰ ਆਦਿ ਹਾਜ਼ਰ ਸਨ।