- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਲਜ 'ਚ 'ਸ਼ਾਂਤੀ ਦਿਵਸ'‘ਮਨਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰ. ਡਾ. ਇੰਦੂ ਰੱਤੀ ਦੀ ਅਗਵਾਈ ਹੇਠ ਐੱਨਐੱਸਐੱਸ ਵਿਭਾਗ ਵੱਲੋਂ ਸ਼ਾਂਤੀ ਦਿਵਸ ਮਨਾਇਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਏਕਤਾ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਸਮਾਗਮ ਦੌਰਾਨ ਪ੍ਰਿੰ. ਡਾ. ਇੰਦੂ ਰੱਤੀ ਨੇ ਵਿਦਿਆਰਥੀਆਂ ਨੇ ਕਿਹਾ ਕਿ ਸ਼ਾਂਤੀ ਸਿਰਫ਼ ਟਕਰਾਅ ਦੀ ਗੈਰ-ਮੌਜੂਦਗੀ ਨਹੀਂ, ਸਗੋਂ ਆਪਸੀ ਪਿਆਰ, ਸਹਿਣਸ਼ੀਲਤਾ, ਸਤਿਕਾਰ ਅਤੇ ਸਦਭਾਵਨਾ ਨਾਲ ਮਿਲ-ਜੁਲ ਕੇ ਰਹਿਣ ਦੀ ਭਾਵਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਸ਼ਾਂਤੀ ਪੂਰਨ ਸੋਚ ਅਪਣਾਉਣ ਅਤੇ ਸਮਾਜ ਵਿਚ ਸ਼ਾਂਤੀ ਤੇ ਭਾਈਚਾਰਕ ਸਾਂਝ ਦਾ ਸੁਨੇਹਾ ਫੈਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਸਹੁੰ ਵੀ ਚੁੱਕੀ ਗਈ। ਵਿਦਿਆਰਥੀਆਂ ਨੇ ਸਮਾਜ ਵਿਚ ਪਿਆਰ, ਏਕਤਾ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿਚ ਸ਼ਾਂਤੀ, ਸਹਿਣਸ਼ੀਲਤਾ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਐੱਨਐੱਸਐੱਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਡਾ. ਵਿਪਨ, ਡਾ. ਨਿਰਮਲਜੀਤ ਕੌਰ, ਪ੍ਰੋ. ਓਂਕਾਰ ਸਿੱਧੂ ਤੇ ਹੋਰ ਹਾਜ਼ਰ ਸਨ।