ਭਾਜਪਾ ਦੀ ਬਦਲਾਅ ਰੈਲੀ ਲਈ ਲੋਕ ਪੱਬਾਂ ਭਾਰ
ਭਾਜਪਾ ਦੀ ਬਦਲਾਅ ਰੈਲੀ ਲਈ ਲੋਕ ਪੱਬਾਂ ਭਾਰ
Publish Date: Sat, 07 Mar 2026 04:36 PM (IST)
Updated Date: Sun, 08 Mar 2026 04:03 AM (IST)

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਭਾਰਤੀ ਜਨਤਾ ਪਾਰਟੀ ਦੇ ਗੜ੍ਹੀ ਸਰਕਲ ਦੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਵਕੀਲ ਰਾਜਵਿੰਦਰ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦਾ ਮੁੱਖ ਉਦੇਸ਼ 14 ਮਾਰਚ ਨੂੰ ਮੋਗਾ ਵਿਖੇ ਭਾਜਪਾ ਪੰਜਾਬ ਵੱਲੋਂ ਹੋਣ ਵਾਲੀ ਬਦਲਾਵ ਰੈਲੀ, ਜਿਸ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਾ ਸੀ। ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ, ਸੰਗਠਨਕ ਪ੍ਰਬੰਧ, ਬੂਥ ਅਤੇ ਮੰਡਲ ਪੱਧਰ ਤੇ ਵਰਕਰਾਂ ਦੀ ਮੋਬਿਲਾਈਜ਼ੇਸ਼ਨ ਅਤੇ ਹੋਰ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਇਹ ਬਦਲਾਵ ਰੈਲੀ ਪੰਜਾਬ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਦੇ ਵਿਜ਼ਨ ਨੂੰ ਪਹੁੰਚਾਉਣ ਲਈ ਮਹੱਤਵਪੂਰਨ ਹੈ। ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਇਕਜੁੱਟ ਹੋ ਕੇ ਇਸ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਮੀਟਿੰਗ ਵਿਚ ਮੌਜੂਦ ਸਾਰੇ ਆਗੂਆਂ ਨੇ ਭਰੋਸਾ ਜਤਾਇਆ ਕਿ ਅਮਿਤ ਸ਼ਾਹ ਦੀ ਹਾਜ਼ਰੀ ਵਿਚ ਹੋਣ ਵਾਲੀ ਇਹ ਰੈਲੀ ਪੰਜਾਬ ਦੇ ਲੋਕਾਂ ਵਿਚ ਨਵਾਂ ਉਤਸ਼ਾਹ ਪੈਦਾ ਕਰੇਗੀ ਅਤੇ ਭਾਜਪਾ ਦੇ ਵਿਕਾਸ, ਸੁਸ਼ਾਸਨ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਸੰਦੇਸ਼ ਨੂੰ ਮਜ਼ਬੂਤੀ ਨਾਲ ਪਹੁੰਚਾਏਗੀ। ਇਸ ਮੌਕੇ ਭਾਜਪਾ ਬਲਾਚੌਰ ਸ਼ਹਿਰੀ ਸਰਕਲ ਦੇ ਜਸਵੰਤ ਸਿੰਘ ਕੰਗਣਾ, ਦਫ਼ਤਰ ਇੰਚਾਰਜ ਨਰਿੰਦਰ ਨਾਥ ਸੂਦਨ, ਪੰਕਜ ਕੁਮਾਰ, ਹਰਮੇਸ਼ ਸ਼ਰਮਾ, ਕਸ਼ਮੀਰੀ ਲਾਲ, ਸੰਜੀਵ ਜੱਟਪੁਰ, ਪਰਮਜੀਤ ਸੁਧੇਰਾ, ਚੰਦਨ ਰਾਣਾ, ਸਰਵਣ ਕੁਮਾਰ ਹੇਡੋਂ, ਪਰਵੀਨ ਕਟਾਰੀਆ ਆਦਿ ਹਾਜ਼ਰ ਸਨ।