- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਸਰਕਾਰ ਤੋਂ ਲੋਕਾਂ ਦਾ ਹੋਇਆ ਮੋਹ ਭੰਗ

- ਸ਼੍ਰੋਮਣੀ ਅਕਾਲੀ ਦਲ ਵੱਲੋਂ ਸੌਂਪੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੀ-ਡਾ. ਗੁਰਪ੍ਰੀਤ ਕੌਰ ਥਿਆੜਾ
ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਵ. ਰੇਸ਼ਮ ਸਿੰਘ ਥਿਆੜਾ ਦੀ ਪੁੱਤਰੀ ਅਤੇ ਜਥੇ. ਰਮਨਦੀਪ ਸਿੰਘ ਥਿਆੜਾ ਮੈਂਬਰ ਕੋਰ ਕਮੇਟੀ ਦੀ ਭੈਣ ਜੀ ਡਾ. ਗੁਰਪ੍ਰੀਤ ਕੌਰ ਥਿਆੜਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਦੇ ਬੁਲਾਰੇ ਵਜੋਂ ਨਿਯੁਕਤ ਕਰ ਕੇ ਅਹਿਮ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਕਾਰਨ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਤੇ ਆਗੂਆਂ ਅਤੇ ਵਰਕਰਾਂ ਵੱਲੋਂ ਥਿਆੜਾ ਪਰਿਵਾਰ ਨੂੰ ਵਧਾਈ ਦਿੱਤੀ ਜਾ ਰਹੀ ਹੈ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਥਿਆੜਾ ਬੁਲਾਰਾ ਮਹਿਲਾ ਵਿੰਗ ਸ਼੍ਰੋਅਦ ਨੇ ਸ਼੍ਰੋਅਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਜਨ ਜਨ ਤੱਕ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ। ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ’ਚ ਸਫ਼ਾਈ ਕਰਮਚਾਰੀਆਂ ਵੱਲੋਂ ਕੀਤੇ ਪੰਜਾਬ ਬੰਦ ’ਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਇਹ ਪਤਾ ਲੱਗ ਗਿਆ ਕਿ ਲੋਕ ਵਿਰੋਧੀ ਨੀਤੀਆਂ ਕਾਰਨ ਹੁਣ ਮੁਲਾਜ਼ਮਾਂ ਅਤੇ ਲੋਕਾਂ ਵਿਚ ਆਮ ਆਦਮੀ ਪਾਰਟੀ ਦਾ ਜਨ ਆਧਾਰ ਹੁਣ ਘਟਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿੰਨ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਤੇ ਕੀਤੇ ਗਏ ਪੁਲਿਸ ਤਸ਼ਦਦ ਦੇ ਵਿਰੋਧ ਵਿਚ ਸ਼ਾਮਲ ਲੋਕਾਂ ਨੇ ਪੰਜਾਬ ਦੀ ਆਪ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ ਨੇ ‘ਆਪ’ ਸਰਕਾਰ ਅਤੇ ਪੁਲਿਸ ਦੇ ਮਾੜੇ ਅਕਸ ਨੂੰ ਜਗ ਜਾਹਿਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੁਲਿਸ ਦੇ ਡੰਡੇ ਹੇਠਾਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਅਤੇ ਲੋਕਾਂ ਵੱਲੋਂ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਦੇ ਬੁਲਾਰੇ ਵਜੋਂ ਉਨ੍ਹਾਂ ਨੇ ਸਾਰੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਮੁਲਾਜ਼ਮਾਂ ਨੂੰ ਬਣਦਾ ਹੱਕ ਦਿਵਾਉਣ ਲਈ ਜਾਰੀ ਸੰਘਰਸ਼ ਵਿਚ ਮੁਲਾਜ਼ਮਾਂ ਦਾ ਪੂਰਨ ਸਮਰਥਨ ਕਰੇਗੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਅਤੇ ਕਾਂਗਰਸ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਤਾਂ ਜੋ 2027 ਦੀਆਂ ਚੋਣਾਂ ਵਿਚ ਇਨ੍ਹਾਂ ਪਾਰਟੀਆਂ ਨੂੰ ਕਰਾਰੀ ਹਾਰ ਦਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਜਿਨ੍ਹਾਂ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸੇਵਾਕਾਲ ਦੌਰਾਨ ਹੋਇਆ, ਉਨ੍ਹਾਂ ਵਿਕਾਸ ਅਤੇ ਖੁਸ਼ਹਾਲੀ ਕਿਸੇ ਵੀ ਹੋਰ ਪਾਰਟੀ ਦੇ ਰਾਜ ਵਿਚ ਨਹੀਂ ਹੋਇਆ। ਜਿਸ ਕਾਰਨ ਲੋਕਾਂ ਦਾ ਮੋਹ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਭੰਗ ਹੋ ਚੁੱਕਿਆ ਹੈ।