ਪਿੰਡ ਨਿੱਘੀ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ ਪਿੰਡ ਨਿੱਘੀ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ
Publish Date: Sun, 18 Oct 2026 04:25 PM (IST)
Updated Date: Sun, 18 Oct 2026 04:27 PM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਕਾਠਗੜ੍ਹ : ਪਿੰਡ ਨਿੱਘੀ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਜਿਸ ਦੌਰਾਨ ਬੁਲਾਰਿਆਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣੀ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਬਲਜੀਤ ਰਾਮ ਜ਼ਿਲ੍ਹਾ ਵਾਈਸ ਕੋਆਰਡੀਨੇਟਰ, ਕਿਰਨ ਬਾਲਾ ਬਲਾਕ ਕੋਆਰਡੀਨੇਟਰ ਅਤੇ ਸਮਾਜ ਸੇਵੀ ਕਾਬਲ ਸਿੰਘ ਚੇਚੀ ਸੇਵਾ ਮੁਕਤ ਏਐੱਸਆਈ ਵਿਜੀਲੈਂਸ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬੁਰਾਈ ਹੈ, ਜੋ ਕਿ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਪਰਿਵਾਰਾਂ ਨੂੰ ਵੀ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਸਫ਼ਲ ਬਣਾਉਣ ਲਈ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਪਿੰਡ ਵਾਸੀਆਂ, ਮਾਪਿਆਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਉਸਾਰੂ ਸਰਗਰਮੀਆਂ ਨਾਲ ਜੋੜਿਆ ਜਾਵੇ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਨਫ਼ਰਤ ਕਰਨ ਦੀ ਬਜਾਏ ਇਲਾਜ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਜਾਵੇ। ਬੁਲਾਰਿਆਂ ਨੇ ਕਿਹਾ ਕਿ ਜੇਕਰ ਹਰ ਪਿੰਡ ਵਾਸੀ ਨਸ਼ਿਆਂ ਵਿਰੁੱਧ ਆਪਣੀ ਜ਼ਿੰਮੇਵਾਰੀ ਸਮਝਦਿਆਂ ਅੱਗੇ ਆਵੇ। ਤਾਂ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ। ਅੰਤ ਵਿਚ ਪਿੰਡ ਵਾਸੀਆਂ ਨੂੰ ਇਸ ਮੁਹਿੰਮ ਵਿਚ ਵਧ-ਚੜ੍ਹ ਕੇ ਸਹਿਯੋਗ ਦੇਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਮਿੰਦੋ ਦੇਵੀ ਸਰਪੰਚ, ਬਲਵੀਰ ਚੰਦ ਚੇਚੀ, ਠੇਕੇਦਾਰ ਰਾਮ ਦਾਸ, ਕਮਲਜੀਤ ਚੇਚੀ, ਸਰਬਣ ਚੇਚੀ, ਭਗਤ ਲਾਡੀ ਧੀਮਾਨ, ਗੀਤਾ ਦੇਵੀ, ਨਸੀਬ ਚੰਦ, ਬਲਦੇਵ ਬਿੰਦੀ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।