ਪਿੰਡਾਂ ਦੇ ਪਹਿਰੇਦਾਰ ਮੁਹਿੰਮ ਨੂੰ ਸਫਲ ਕਰਵਾਉਣ ਲੋਕ : ਜੈਸਵਾਲ
ਯੁੱਧ ਨਸ਼ਿਆਂ ਵਿਰੁੱਧ ਵਾਂਗ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਨੂੰ ਸਫਲ ਕਰਵਾਉਣ ਲੋਕ-ਆਰਕੇ ਜੈਸਵਾਲ
Publish Date: Sat, 17 Jan 2026 06:46 PM (IST)
Updated Date: Sun, 18 Jan 2026 04:13 AM (IST)

ਪੰਜਾਬ ਪੁਲਿਸ ਨੇ ਨਸ਼ੇ ਦੀ ਸਪਲਾਈ ਲਾਈਨ ਨੂੰ ਚੌਕ ਕੀਤਾ ਪਿੰਡਾਂ ਦੇ ਪਹਿਰੇਦਾਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਗੇ ਪ੍ਰਦੀਪ ਭਨੋਟ/ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ ਨਸ਼ਾ ਵੇਚਣ ਵਾਲੇ ਨੂੰ ਈਜੀ ਮਨੀ ਦੀ ਆਦਤ ਲੱਗ ਜਾਂਦੀ ਹੈ ਅਤੇ ਉਹ ਇਸੇ ਕੰਮ ਨੂੰ ਕਰਨਾ ਚਾਹੁੰਦੇ ਹਨ। ਜਦੋਂ ਉਨ੍ਹਾਂ ਤੇ ਪਰਚੇ ਦਰਜ਼ ਹੋਣ ਦੇ ਨਾਲ ਨਾਲ ਸਜਾਵਾਂ ਹੁੰਦੀਆਂ ਹਨ ਤਾਂ ਉਹ ਆਪਣੇ ਆਪ ਹੱਟ ਜਾਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਰਕੇ ਜੈਸਵਾਲ (ਆਈਪੀਐੱਸ) ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਐਨਆਰਆਈ) ਪੰਜਾਬ ਨੇ ਕਿਹਾ ਕਿ ਉਹ ਅੱਜ ਪਿੰਡ ਲੰਗੜੋਆ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੈਕਿੰਗ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮਹਿੰਮ ਦੀ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦੇ ਦੂਜੇ ਪੜਾਅ ਵਿਚ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਨੂੰ ਕਾਰਗਰ ਕਰਨ ਵਿਚ ਲੋਕਾਂ ਨੂੰ ਆਪਣਾ ਵੱਡਮੁੱਲਾ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਮੁਹਿੰਮ ਵਿਚ ਸਤਿੰਦਰ ਸਿੰਘ ਡੀਆਈਜੀ ਲੁਧਿਆਣਾ ਰੇਂਜ ਸਮੇਤ ਹੋਰ ਸੀਨੀਅਰ ਅਫ਼ਸਰਾਂ ਦੇ ਨਾਲ ਨਾਲ ਐੱਸਐੱਸਪੀ ਤੁਸ਼ਾਰ ਗੁਪਤਾ ਸਮੇਤ ਸਮੂਹ ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਵੱਲੋਂ ਸ਼ੱਕੀ ਪਿੰਡਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅੱਜ ਦੀ ਸਾਰੀ ਚੈਕਿੰਗਾਂ ਕੰਪਲੀਟ ਹੋ ਜਾਵੇਗੀ ਤਾਂ ਇਸ ਮਾਮਲੇ ਵਿਚ ਕਿੰਨੇ ਰਾਉਂਡ ਅਪ ਹੋਏ ਹਨ ਕਿੰਨੀ ਰਿਕਵਰੀ ਹੋਈ ਹੈ। ਇਸ ਬਾਰੇ ਜਲਦੀ ਹੀ ਐੱਸਐੱਸਪੀ ਵੱਲੋਂ ਜਾਣਕਾਰੀ ਦੇ ਦਿੱਤੀ ਜਾਵੇਗੀ। ਜ਼ਿਲ੍ਹੇ ਵਿਚ 1 ਜਾਂ 2 ਗ੍ਰਾਮ ਰਿਕਵਰੀ ਹੋਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਆਰਕੇ ਜੈਸਵਾਲ ਨੇ ਦੱਸਿਆ ਕਿ ਬਾਰਡਰ ਏਰੀਆ ਚੋਂ ਵੱਡੀਆਂ ਖੇਪਾਂ ਬਰਾਮਦ ਹੋਣ ਕਾਰਨ ਨਸ਼ੇ ਦੀ ਸਪਲਾਈ ਠੱਪ ਹੋ ਗਈ ਹੈ। ਜਦਕਿ ਇਕਾ ਦੁੱਕਾ ਚੋਰੀ ਛਿੱਪੇ ਹੋ ਰਹੀ ਨਸ਼ੇ ਦੀ ਸਪਲਾਈ ਨੂੰ ਰੋਕਣ ਦਾ ਕੰਮ ਪੁਲਿਸ ਵੱਲੋਂ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ੇ ਦੀ ਸਪਲਾਈ ਲਾਈਨ ਨੂੰ ਚੌਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜੇਕਰ ਕੁੱਝ ਬੰਦੇ ਨਸ਼ੇ ਦੀ ਸਪਲਾਈ ਕਰਨ ਵਿਚ ਕਾਮਯਾਬ ਹੁੰਦੇ ਹਨ ਤਾਂ ਉਨ੍ਹਾਂ ਨੂੰ ਕਾਬੂ ਕਰਨ ਵਿਚ ਅਜਿਹੇ ਅਭਿਆਨ ਕਾਰਗਰ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ਸਿਰ ਅਜਿਹੇ ਅਭਿਆਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 2025 ਵਿਚ ਪੰਜਾਬ ਪੁਲਿਸ ਨੇ 33000 ਤੋਂ ਵੱਧ ਮਾਮਲਿਆਂ ਵਿਚ ਭਾਰੀ ਬ੍ਰਾਮਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਥਿਤ ਨਸ਼ਾ ਤਸਕਰਾਂ ਦੀਆਂ 43000 ਪ੍ਰਾਪਰਟੀ ਅਟੈਚ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਡਿਮਾਂਡ ਨੂੰ ਖਤਮ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਥੇ ਖੇਡ ਮੈਦਾਨਾਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਥੇ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਤਹਿਤ ਲੋਕਾਂ ਨੂੰ ਨਾਲ ਜੋੜ ਕੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿਛੇ ਸੁੱਟਣ ਅਤੇ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਅਤੇ ਓਟ ਸੈਂਟਰਾਂ ਵਿਚ ਦਾਖਲ ਕਰਵਾ ਕੇ ਉਨ੍ਹਾਂ ਨੂੰ ਸਮਾਜਿਕ ਧਾਰਾ ਵਿਚ ਜੋੜਣ ਦੇ ਉਪਰਾਲੇ ਕੀਤਾ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਜਗ ਰਹਿਣ ਦੀ ਲੋੜ ਹੈ ਕਿਉਂ ਕਿ ਡਰੱਗ ਐਡੀਕਸ਼ਨ ਕਰੋਨਿਕ ਡਿਸੀਜ ਸਾਬਤ ਹੋ ਰਹੀ ਹੈ। ਪਿੰਡਾਂ ਦੇ ਪਹਿਰੇਦਾਰ ਅਤੇ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਾ ਮੁਕਤੀ ਲਈ ਓਟ ਸੇਂਟਰਾਂ ਵਿਚ ਦਾਖਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪਿੰਡ ਦੇ ਪਹਿਰੇਦਾਰ ਮੁਹਿੰਮ ਦੇ ਨਾਲ ਜੁੜਣ। ਇਸ ਮੌਕੇ ਸਤਿੰਦਰ ਸਿੰਘ ਡੀਆਈਜੀ ਲੁਧਿਆਣਾ ਰੇਂਜ, ਐੱਸਐੱਸਪੀ ਤੁਸ਼ਾਰ ਗੁਪਤਾ, ਐੱਸਪੀ ਇਕਬਾਲ ਸਿੰਘ, ਐੱਸਪੀ ਸਰਬਜੀਤ ਸਿੰਘ ਬਾਹੀਆ, ਡੀਐੱਸਪੀ ਰਾਜ ਕੁਮਾਰ, ਪੁਲਿਸ ਥਾਣਾ ਸਿਟੀ ਐੱਸਐੱਚਓ ਅਵਤਾਰ ਸਿੰਘ, ਪੁਲਿਸ ਥਾਣਾ ਸਦਰ ਨਵਾਂਸ਼ਹਿਰ ਦੇ ਐੱਸਐੱਚਓ ਰੁਬਨੀਵ ਸਿੰਘ, ਪੁਲਿਸ ਥਾਣਾ ਰਾਹੋਂ ਦੇ ਐੱਸਐੱਚਓ ਵਰਿੰਦਰ ਕੁਮਾਰ, ਪੁਲਿਸ ਚੌਂਕੀ ਇੰਚਾਰਜ ਅਮਰਜੀਤ ਕੌਰ ਸਮੇਤ ਹੋਰ ਪੁਲਿਸ ਅਫ਼ਸਰ ਤੇ ਮੁਲਾਜ਼ਮ ਹਾਜ਼ਰ ਸਨ।