ਲੋਕਾਂ ਨੂੰ ਸਿਹਤ ਪ੍ਰੋਗਰਾਮਾਂ ਸਬੰਧੀ ਕੀਤਾ ਜਾਗਰੂਕ
ਲੋਕਾਂ ਨੂੰ ਸਿਹਤ ਪ੍ਰੋਗਰਾਮਾਂ ਸੰਬੰਧੀ ਕੀਤਾ ਜਾਗਰੂਕ
Publish Date: Fri, 13 Feb 2026 04:41 PM (IST)
Updated Date: Sat, 14 Feb 2026 04:03 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਤੋਂ ਤਰਸੇਮ ਲਾਲ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਨੇ ਰੇਲਵੇ ਰੋਡ ਨਵਾਂਸ਼ਹਿਰ ਵਿਖੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਹਮੇਸ਼ਾ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਅਤੇ ਭੋਜਨ ਦਾ ਸੇਵਨ ਕਰਨ ਸੰਬੰਧੀ ਲੋਕਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਸੱਪ ਤੇ ਕੁੱਤੇ ਦੇ ਕੱਟੇ ਦਾ ਮੁਫ਼ਤ ਇਲਾਜ ਜ਼ਿਲ੍ਹਾ ਹਸਪਤਾਲ ਤੋਂ ਕਰਵਾਉਣ ਸੰਬੰਧੀ ਵੀ ਦੱਸਿਆ। ਉਨ੍ਹਾਂ ਨੇ ਹੈਪੇਟਾਈਟਿਸ ਤੋਂ ਬਚਾਅ, ਮੁਫ਼ਤ ਟੈਸਟ ਅਤੇ ਇਲਾਜ ਸੰਬੰਧੀ, ਏਡਜ਼ ਕੰਟਰੋਲ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਬੱਚੇ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਕਰ ਸਕਣ। ਉਨ੍ਹਾਂ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਲੈਣ ਸੰਬੰਧੀ ਵੀ ਦੱਸਿਆ। ਉਨ੍ਹਾਂ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ, ਰਾਸ਼ਟਰੀ ਟੀਕਾਕਰਨ ਪ੍ਰੋਗਰਾਮ, ਯੁੱਧ ਨਸ਼ਿਆਂ ਵਿਰੁੱਧ, ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਖ਼ਾਸ ਕਰਕੇ ਪੈਸਿਵ ਸਮੋਕਿੰਗ ਤੋਂ ਬਚਣ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਹਰਦੀਪ ਕੁਮਾਰ, ਆਸ਼ਾ ਰਾਣੀ, ਅਸ਼ਵਨੀ ਕੁਮਾਰ, ਅਰਸ਼ਦੀਪ, ਕਾਰਤਿਕ, ਅਨੁਰਾਗ, ਹਰਜੀਤ ਸਿੰਘ, ਭੁਪਿੰਦਰ ਸਿੰਘ, ਕਿਸ਼ਨ ਲਾਲ, ਪ੍ਰਦੀਪ ਕੁਮਾਰ, ਪਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ।