- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੀਰਥ ਯਾਤਰਾ ਲਈ ਸ਼ਰਧਾਲੂ ਜਥਾ ਰਵਾਨਾ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਮੁੱਖ ‘ਮੰਤਰੀ ਤੀਰਥ ਯਾਤਰਾ ਯੋਜਨਾ’ ਅਧੀਨ ਪਿੰਡ ਮੋਹਣ ਮਾਜਰਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾ ਕੀਤਾ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੀ ਪਵਿੱਤਰ ਤੀਰਥ ਯਾਤਰਾ ਕਰ ਕੇ ਆਤਮਿਕ ਸ਼ਾਂਤੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਧੀਆ ਏਸੀ ਰੂਮ ਵਾਲੇ ਰੈਸਟੋਰੈਂਟ, ਮੁਫ਼ਤ ਲੰਗਰ, ਮੁਫ਼ਤ ਮੈਡੀਕਲ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ ਤੇ ਨਾਲ ਹੀ ਬਜ਼ੁਰਗਾਂ ਨੂੰ ਬੱਸ ਵਿਚ ਚੜ੍ਹਾਉਣ ਅਤੇ ਉਤਾਰਨ ਲਈ ਬੱਸ ਵਿਚ ਇਕ ਵਿਅਕਤੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੀਆਂ ਸਰਕਾਰਾਂ ਨੇ ਮੁਫ਼ਤ ਤੀਰਥ ਯਾਤਰਾ ਕਰਵਾਉਣ ਲਈ ਸੋਚਿਆ ਵੀ ਨਹੀਂ ਸੀ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਇਕ ਸ਼ਲਾਘਾਯੋਗ ਉਪਰਾਲਾ ਕਰਕੇ ਬਜ਼ੁਰਗਾਂ ਪਾਸੋਂ ਆਸ਼ੀਰਵਾਦ ਪ੍ਰਾਪਤ ਕੀਤਾ ਹੈ। ਇਸ ਮੌਕੇ ਪਿੰਡ ਵਾਸੀ ਪ੍ਰੇਮ ਚੰਦ ਭੂੰਬਲਾ, ਬਲਦੇਵ ਰਾਜ, ਸੋਹਣ ਲਾਲ ਖੇਪੜ, ਭਗਤ ਓਮ ਪ੍ਰਕਾਸ਼, ਬਲਵਿੰਦਰ ਸਿੰਘ ਪਨੇਸਰ, ਰਾਜ ਕੁਮਾਰ ਰਾਜੂ, ਮੋਹਣ ਲਾਲ, ਪ੍ਰਧਾਨ ਜੱਸੀ, ਗੁਰਸ਼ਕਤੀ ਬਾਗੜੀ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਸਮੇਤ ਹਾਈਕਮਾਂਡ ਦਾ ਧੰਨਵਾਦ ਕੀਤਾ।