
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕਾਠਗੜ੍ਹ ਤੋਂ ਸ਼ਰਧਾਲੂ ਰਵਾਨਾ-ਵਿਧਾਇਕ ਸੰਤੋਸ਼ ਕਟਾਰੀਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਾਠਗੜ੍ਹ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਲਾਚੌਰ ਹਲਕੇ ਦੇ ਪਿੰਡ ਬਣਾ, ਨਾਨੋਵਾਲ ਅਤੇ ਆਸਰੋਂ ਤੋਂ ਸ਼ਰਧਾਲੂਆਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ। ਵਿਧਾਇਕ ਸੰਤੋਸ਼ ਕਟਾਰੀਆ ਨੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਤੀਰਥ ਯਾਤਰਾ ਤੇ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਵਧਾਈ ਅਤੇ ਸਫਰ ਦੀ ਮੰਗਲਕਾਮਨਾ ਦੀ ਅਰਦਾਸ ਕੀਤੀ। ਉਨ੍ਹਾਂ ਪ੍ਰਾਰਥਨਾ ਕੀਤੀ ਕਿ ਸਾਰੇ ਸ਼ਰਧਾਲੂ ਸ਼ਰਧਾ ਨਾਲ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ, ਵਿਸ਼ਵ ਵਿਆਪੀ ਤੰਦਰੁਸਤੀ, ਸਮਾਜਿਕ ਤਰੱਕੀ, ਸਿਹਤ ਅਤੇ ਖੁਸ਼ਹਾਲੀ ਦਾ ਆਸ਼ੀਰਵਾਦ ਪ੍ਰਾਪਤ ਕਰਨ। ਵਿਧਾਇਕਾ ਨੇ ਕਿਹਾ ਕਿ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਪੰਜਾਬ ਸਰਕਾਰ ਦੀ ਮੁੱਖ ਵਚਨਬੱਧਤਾ ਹੈ। ਉਨ੍ਹਾਂ ਦੱਸਿਆ ਕਿ ਆਪ ਸਰਕਾਰ ਨੇ ਸ਼ਰਧਾਲੂਆਂ ਦੀ ਸਹੂਲਤ ਲਈ ਰਿਹਾਇਸ਼, ਭੋਜਨ ਅਤੇ ਆਵਾਜਾਈ ਦੇ ਮੁਫ਼ਤ ਅਤੇ ਕੁਸ਼ਲ ਪ੍ਰਬੰਧ ਕੀਤੇ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਏ ਸ਼ਰਧਾਲੂ, ਸਰਪੰਚ, ਪੰਚ ਅਤੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।